29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੰਯੁਕਤ ਕਿਸਾਨ ਮੋਰਚੇ ਦੀ ਲੁਧਿਆਣਾ ਵਿਖੇ ਹੋਈ ਸੂਬਾਈ ਮੀਟਿੰਗ 'ਚ ਕੀਤੇ ਅਹਿਮ ਫ਼ੈਸਲੇ <br/>

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ, ਲੁਧਿਆਣਾ ਵਿਖੇ ਬਲਕਰਨ ਸਿੰਘ ਬਰਾੜ, ਹਰਜਿੰਦਰ ਸਿੰਘ ਟਾਂਡਾ ਅਤੇ ਗੁਰਵਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦਾ ਦਿ੍ਸ਼ | ਅਜੀਤ ਤਸਵੀਰ <br/> 01-02-2026
ਲੁਧਿਆਣਾ, 31 ਜਨਵਰੀ (ਜਤਿੰਦਰ ਭੰਬੀ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ, ਲੁਧਿਆਣਾ ਵਿਖੇ ਬਲਕਰਨ ਸਿੰਘ ਬਰਾੜ, ਹਰਜਿੰਦਰ ਸਿੰਘ ਟਾਂਡਾ ਅਤੇ ਗੁਰਵਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਮੀਟਿੰਗ ਵਿਚ 16 ਜਨਵਰੀ ਨੂੰ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਅੱਗੇ ਕੀਤੇ ਗਏ ਧਰਨੇ ਪ੍ਰਦਰਸ਼ਨ ਅਤੇ 26 ਜਨਵਰੀ ਨੂੰ ਪੰਜਾਬ ਦੇ ਸਾਰੇ ਜ਼ਿਲਿਆਂ, ਤਹਿਸੀਲਾਂ ਅਤੇ ਬਲਾਕ ਪੱਧਰਾਂ ਉਤੇ ਨਿੱਜੀਕਰਨ ਦੀਆਂ ਨੀਤੀਆਂ ਦੇ ਖ਼ਿਲਾਫ਼ ਕੀਤੇ ਗਏ ਟਰੈਕਟਰ ਮਾਰਚਾਂ ਦੀ ਸਮੀਖਿਆ ਕੀਤੀ ਗਈ¢ ਇਹ ਪ੍ਰੋਗਰਾਮ ਬਹੁਤ ਹੀ ਸਫਲ ਰਹੇ¢ ਸੰਯੁਕਤ ਕਿਸਾਨ ਮੋਰਚਾ ਨੇ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਿਦਿਆਰਥੀ ਜਥੇਬੰਦੀਆਂ ਦਾ ਇਹਨਾਂ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਤੇ ਤਹਿ ਦਿਲੋਂ ਧੰਨਵਾਦ ਕੀਤਾ | 12 ਫਰਵਰੀ ਨੂੰ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ ਭਾਰਤ ਪੱਧਰੀ ਹੜਤਾਲ ਦਾ ਸੰਯੁਕਤ ਕਿਸਾਨ ਮੋਰਚੇ ਵਲੋਂ ਸਮਰਥਨ ਕੀਤਾ ਗਿਆ ¢ ਮੀਟਿੰਗ ਵਿਚ ਵਿਚਾਰਿਆ ਗਿਆ ਕਿ ਇਸ ਐਕਸ਼ਨ ਪ੍ਰੋਗਰਾਮ ਨੂੰ ਸਿਰਫ਼ ਸਮਰਥਨ ਹੀ ਨਹੀਂ ਦਿੱਤਾ ਜਾਵੇਗਾ ਸਗੋਂ ਪੂਰੀ ਤਾਕਤ ਨਾਲ ਸ਼ਮੂਲੀਅਤ ਕੀਤੀ ਜਾਵੇਗੀ | ਇਸ ਹੜਤਾਲ ਅਤੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਅਗਲੇ ਪ੍ਰੋਗਰਾਮਾਂ ਦੀ ਠੋਸ ਵਿਉਂਤਬੰਦੀ ਲਈ ਸਾਰੀਆਂ ਜਥੇਬੰਦੀਆਂ ਦੀ ਸਾਂਝੀ ਮੀਟਿੰਗ 5 ਫਰਵਰੀ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਬੁਲਾਈ ਗਈ ਹੈ ¢ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਪਾਣੀਆਂ ਸਬੰਧੀ ਮੁੱਖ ਮੰਤਰੀ ਪੰਜਾਬ ਦੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਅਤੇ ਕਿਹਾ ਕਿ ਪਾਣੀਆਂ ਦੇ ਮਸਲੇ 'ਤੇ ਅਸੂਲੀ ਸਟੈਂਡ ਲੈਣ ਦੀ ਥਾਂ ਮੁੱਖ ਮੰਤਰੀ ਭਾਈ ਘਨੱ੍ਹਈਆ ਜੀ ਦੀਆਂ ਮਿਸਾਲਾਂ ਦੇ ਕੇ ਦਾਨੀ ਸੱਜਣ ਬਣਨਾ ਚਾਹੁੰਦੇ ਹਨ ¢ ਜੇਕਰ ਭਾਰਤ ਸਰਕਾਰ ਵਲੋਂ ਪਾਰਲੀਮੈਂਟ ਵਿਚ ਬਿਜਲੀ ਸੋਧ ਬਿੱਲ ਪੇਸ਼ ਕੀਤਾ ਗਿਆ ਤਾਂ ਸਾਰੇ ਦੇਸ਼ ਵਿਚ ਕਾਲਾ ਦਿਨ ਮਨਾਉਣ ਦੀ ਕੜੀ ਵਜੋਂ ਅਗਲੇ ਦਿਨ ਪੰਜਾਬ ਵਿਚ 12 ਵਜੇ ਤੋਂ ਤਿੰਨ ਵਜੇ ਤੱਕ ਤਿੰਨ ਘੰਟੇ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫ਼ਰੀ ਕੀਤੇ ਜਾਣਗੇ¢ ਮੀਟਿੰਗ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਵਲੋਂ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਕੀਤੇ ਜਾ ਰਹੇ ਹਨ, ਇਸ ਲਈ 22 ਫਰਵਰੀ ਨੂੰ ਮੋਗਾ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਦੀ ਸ਼ਮੂਲੀਅਤ ਵਾਲੀ ਭਾਰਤੀ ਜਨਤਾ ਪਾਰਟੀ ਦੀ ਰੈਲੀ ਵਿਚ, ਸ਼ਾਮਿਲ ਨਾ ਹੋਣ ¢ ਸੰਯੁਕਤ ਕਿਸਾਨ ਮੋਰਚੇ ਨੇ ਫ਼ੈਸਲਾ ਕੀਤਾ ਕਿ ਜੇਕਰ ਕੇਂਦਰ ਸਰਕਾਰ ਪੰਜਾਬ ਦੇ ਮਸਲਿਆਂ 'ਤੇ ਸੰਯੁਕਤ ਕਿਸਾਨ ਮੋਰਚੇ ਨੂੰ ਰਸਮੀ ਸੱਦਾ ਪੱਤਰ ਤੋਂ ਭੇਜਦੀ ਹੈ ਤਾਂ ਹੀ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾ ਸਕਦੀ ਹੈ ¢ ਮੀਟਿੰਗ ਵਿਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਬਲਬੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜ ਗਿੱਲ, ਡਾਕਟਰ ਦਰਸ਼ਨ ਪਾਲ, ਡਾਕਟਰ ਸਤਨਾਮ ਸਿੰਘ ਅਜਨਾਲਾ, ਪਵਿੱਤਰ ਸਿੰਘ ਲਾਲੀ, ਜੰਗਵੀਰ ਸਿੰਘ ਚÏਹਾਨ, ਬੋਧ ਸਿੰਘ ਮਾਨਸਾ, ਰਘੁਬੀਰ ਸਿੰਘ ਮਹਿਰਵਾਲਾ, ਬਿੰਦਰ ਸਿੰਘ ਗੋਲੇਵਾਲਾ, ਵੀਰ ਸਿੰਘ ਬੜਵਾ, ਨਛੱਤਰ ਸਿੰਘ ਜੈਤੋ, ਕੰਵਲਪ੍ਰੀਤ ਸਿੰਘ ਪੰਨੂ, ਪ੍ਰੇਮ ਸਿੰਘ ਭੰਗੂ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਬਲਵਿੰਦਰ ਸਿੰਘ ਰਾਜੂ ਅÏਲਖ, ਬਲਦੇਵ ਸਿੰਘ ਨਿਹਾਲਗੜ੍ਹ, ਅਮਰਜੀਤ ਸਿੰਘ ਬੈਂਸ, ਜਗਮੋਹਨ ਸਿੰਘ ਪਟਿਆਲਾ, ਗੁਰਨਾਮ ਸਿੰਘ ਭੀਖੀ ਅਤੇ ਜਗਤਾਰ ਸਿੰਘ ਕਾਲਾ ਝਾੜ ਹਾਜ਼ਰ ਸਨ¢

ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ <br/> ਅਗਲੀ ਖ਼ਬਰ ਸ਼ੁਕਰਾਨਾ ਸਮਾਗਮ 'ਚ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਕੀਤਾ ਨਿਹਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।