16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਲੁਧਿਆਣਾ 'ਚ ਆਪ੍ਰੇਸ਼ਨ ਪ੍ਰਹਾਰ-2 ਦੌਰਾਨ ਦਿੱਲੀ ਪੁਲਿਸ ਨੇ ਖਤਰਨਾਕ ਗੈਂਗਸਟਰ ਨੂੰ ਲਿਆ ਹਿਰਾਸਤ 'ਚ

ਅਜੀਤ ਡੈਸਕ 14-02-2026
ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਪਿਛਲੇ ਦਿਨੀਂ ਚਲਾਏ ਗਏ 72 ਘੰਟਿਆਂ ਦੇ ਆਪ4ੇਸ਼ਨ ਪ੍ਰਹਾਰ-2 ਤਹਿਤ ਭਾਵੇਂ ਉੱਚ ਅਧਿਕਾਰੀਆਂ ਵਲੋਂ 232 ਦੇ ਕਰੀਬ ਵਿਅਕਤੀਆਂ ਨੂੰ ਗਿ੍ਫਤਾਰ ਕਰਨ ਦੇ ਦਾਅਵੇ ਕੀਤੇ ਸਨ, ਪਰ ਦਿੱਲੀ ਪੁਲਿਸ ਵਲੋਂ ਇਸ ਦੌਰਾਨ ਜਮਾਲਪੁਰ ਇਲਾਕੇ 'ਚ ਕੀਤੀ ਗਈ ਛਾਪਾਮਾਰੀ ਦੌਰਾਨ ਖਤਰਨਾਕ ਗੈਂਗਸਟਰ ਪੰਕਜ ਰਾਜਪੂਤ ਕਾਬੂ ਕਰ ਲਿਆ ਅਤੇ ਉਸ ਨੂੰ ਦਿੱਲੀ ਲੈ ਗਏ | ਪੰਕਜ ਰਾਜਪੂਤ ਪਿਛਲੇ ਕਾਫੀ ਸਮੇਂ ਤੋਂ ਆਪਣੇ ਰਿਸ਼ਤੇਦਾਰਾਂ ਦੇ ਘਰ ਲੁਕਿਆ ਹੋਇਆ ਸੀ ਅਤੇ ਪੰਜਾਬ ਪੁਲਿਸ ਨੂੰ ਕਈ ਖਤਰਨਾਕ ਅਪਰਾਧਿਕ ਮਾਮਲਿਆਂ 'ਚ ਲੁੜੀਂਦਾ ਸੀ | ਉਸ ਨੇ ਬੀਤੇ ਦਿਨ ਹੀ ਦਿੱਲੀ ਦੇ ਇੱਕ ਵਪਾਰੀ ਤੋਂ ਫਿਰੌਤੀ ਮੰਗੀ ਸੀ, ਜਿਸ ਦੀ ਕਿ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਸੀ | ਦਿੱਲੀ ਪੁਲਿਸ ਵਲੋਂ ਕੀਤੀ ਗਈ ਛਾਪਾਮਾਰੀ ਦੌਰਾਨ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ | ਆਪ੍ਰੇਸ਼ਨ ਪ੍ਰਹਾਰ-2 ਦੌਰਾਨ ਭਾਵੇਂ ਕਿ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਵੱਡੇ ਵੱਡੇ ਦਾਅਵੇ ਕਰਦੇ ਨਜ਼ਰ ਆਏ ਪਰ ਇਸ ਆਪ੍ਰੇਸ਼ਨ ਤਹਿਤ ਪੁਲਿਸ ਦੀ ਕਾਰਗੁਜ਼ਾਰੀ ਸਿਰਫ ਨਸ਼ਾ ਪੀਂਦੇ ਨੌਜਵਾਨਾਂ ਨੂੰ ਕਾਬੂ ਕਰਨਾ ਅਤੇ ਮਮੂਲੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕਰਨ ਅਤੇ ਜਾਂ ਫਿਰ ਅਪਰਾਧੀਆ ਦੀ ਮਦਦ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਕੇ ਉੱਚ ਅਧਿਕਾਰੀਆਂ ਸਾਹਮਣੇ ਵੱਡੇ ਵੱਡੇ ਦਾਅਵੇ ਕੀਤੇ ਸਨ | ਪੁਲਿਸ ਦੀ ਕਾਰਗੁਜ਼ਾਰੀ ਸਿਰਫ ਉਕਤ ਵਿਅਕਤੀਆਂ ਦੀਆਂ ਗਿ੍ਫਤਾਰੀਆਂ ਤੱਕ ਹੀ ਸੀਮਤ ਰਹੀਆਂ ਜਦ ਕਿ ਕੋਈ ਵੀ ਵੱਡਾ ਗੈਂਗਸਟਰ ਪੁਲਿਸ ਦੇ ਹੱਥ ਨਹੀਂ ਲੱਗਾ, ਜਦਕਿ ਦੂਜੇ ਪਾਸੇ ਕਈ ਮਾਮਲਿਆਂ ਵਿਚ ਲੁੜੀਂਦੇ ਪੰਕਜ ਰਾਜਪੂਤ ਨੂੰ ਦਿੱਲੀ ਪੁਲਿਸ ਨੇ ਕਾਬੂ ਕਰ ਲਿਆ | ਰਾਜਪੂਤ ਲੁਧਿਆਣਾ ਪੁਲਿਸ ਨੂੰ ਵੀ ਕਈ ਮਾਮਲਿਆਂ ਵਿਚ ਲੁੜੀਂਦਾ ਸੀ |
ਪਿਛਲੀ ਖ਼ਬਰ ਮੋਟਰਸਾਈਕਲ 'ਤੇ ਸਵਾਰ ਅÏਰਤ ਦੀ ਟਰਾਲੇ ਹੇਠਾਂ ਆਉਣ ਕਾਰਨ ਮÏਤ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ 2 ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਸਹਾਇਕ 30 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।