16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮਹੰਤਾਂ, ਭੰਡਾਂ ਤੇ ਬਾਜ਼ੀਗਰਨੀਆਂ ਨੂੰ ਤੈਅ ਕੀਤੀ ਰਾਸ਼ੀ ਹੀ ਦਿੱਤੀ ਜਾਵੇਗੀ ਸ਼ਗਨ ਵਜੋਂ <br/>

ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਹੋਈ ਮੀਟਿੰਗ 'ਚ ਸ਼ਾਮਿਲ ਕੌਂਸਲਰ ਜਸਵਿੰਦਰ ਸਿੰਘ ਵੀਰੂ, ਪ੍ਰਧਾਨ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਗੁਰੀ, ਸਮੂਹ ਗੁਰਦੁਆਰਾ, ਮੰਦਰ ਅਤੇ ਸਭਾ ਸੁਸਾਇਟੀਆਂ ਦੇ ਅਹੁਦੇਦਾਰ | ਅਜੀਤ ਤਸਵੀਰ <br/> 14-02-2026
ਢੰਡਾਰੀ ਕਲਾਂ/ਲੁਧਿਆਣਾ, 13 ਫਰਵਰੀ (ਜਸਵੀਰ ਸਿੰਘ ਬੰਗਾ)-ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਭਾ ਸੁਸਾਇਟੀਆਂ ਦੀ ਸਾਂਝੀ ਮੀਟਿੰਗ ਕੌਂਸਲਰ ਜਸਵਿੰਦਰ ਸਿੰਘ ਵੀਰੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਗਰ ਨਾਲ ਲੱਗਦੇ ਗੁਰਦੁਆਰਾ ਸਾਹਿਬ, ਮੰਦਿਰ ਅਤੇ ਹੋਰ ਸਭਾ ਸੁਸਾਇਟੀਆਂ ਦੇ ਪ੍ਰਧਾਨ, ਸਕੱਤਰ ਅਤੇ ਪਿੰਡ ਦੇ ਮੋਹਤਬਰ ਸ਼ਾਮਿਲ ਹੋਏ | ਮੀਟਿੰਗ ਦੌਰਾਨ ਆਮ ਲੋਕਾਂ ਨੂੰ ਮਹੰਤਾਂ, ਭੰਡਾਂ ਅਤੇ ਬਾਜ਼ੀਗਰਾਂ ਤੋਂ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ, ਜੋ ਆਪਣੀ ਮਰਜ਼ੀ ਨਾਲ ਲੋਕਾਂ ਪਾਸੋਂ ਪੈਸੇ ਦੀ ਮੰਗ ਕਰ ਰਹੇ ਹਨ | ਮੀਟਿੰਗ ਦੌਰਾਨ ਪ੍ਰਬੰਧਕਾਂ ਵਲੋਂ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਖੁਸ਼ੀਆਂ ਦੇ ਮੌਕੇ ਮਹੰਤਾਂ ਨੂੰ 2100 ਰੁਪਏ, ਭੰਡਾਂ ਨੂੰ 1100 ਰੁਪਏ ਅਤੇ ਬਾਜ਼ੀਗਰਨੀਆਂ ਨੂੰ 500 ਰੁਪਏ ਦਿੱਤੇ ਜਾਣ, ਜੇਕਰ ਕੋਈ ਵੀ ਪਾਸ ਕੀਤੇ ਮਤੇ ਤੋਂ ਉਲਟ ਪੈਸੇ ਮੰਗਦਾ ਹੈ ਤਾਂ ਪ੍ਰਬੰਧਕਾਂ ਦੇ ਧਿਆਨ ਵਿਚ ਲਿਆਂਦਾ ਜਾਵੇ ਅਤੇ ਵੱਧ ਪੈਸੇ ਮੰਗਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਵਾਈ ਜਾਵੇਗੀ | ਇਸ ਮੌਕੇ ਕੌਂਸਲਰ ਜਸਵਿੰਦਰ ਸਿੰਘ ਵੀਰੂ, ਸੁਖਦੇਵ ਸਿੰਘ ਘੁੱਕਾ ਤੇ ਗੁਰਪ੍ਰੀਤ ਸਿੰਘ ਗੁਰੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵੱਧ ਪੈਸੇ ਮੰਗਣ ਵਾਲਿਆਂ ਨੂੰ ਬੋਲਣ ਦੀ ਬਜਾਏ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ, ਉਹ ਖੁਦ ਉਨ੍ਹਾਂ ਖ਼ਿਲਾਫ਼ ਕਾਰਵਾਈ ਲਈ ਲਿਖਣਗੇ | ਇਸ ਮੌਕੇ ਸਕੱਤਰ ਮੋਹਨ ਸਿੰਘ, ਨਿਰਮਲ ਸਿੰਘ ਲੰਬੜਦਾਰ, ਜਸਵੀਰ ਸਿੰਘ, ਜਗਦੇਵ ਸਿੰਘ ਜੱਗੀ, ਪ੍ਰੇਮ ਸਿੰਘ, ਮੋਹਨ ਸਿੰਘ, ਹਰਪ੍ਰੀਤ ਸਿੰਘ, ਬਲਰਾਜ ਝੁਨੇਰ, ਰਵੀ ਵਰਮਾ, ਡਾ: ਰਜਿੰਦਰ ਸਿੰਘ, ਜਗਜੀਤ ਸਿੰਘ, ਰਵਿੰਦਰ ਸਿੰਘ, ਰੇਸ਼ਮ ਸਿੰਘ, ਸਤਨਾਮ ਸਿੰਘ, ਪ੍ਰੇਮ ਸਿੰਘ, ਨੇਬਲ ਸਿੰਘ, ਰਣਜੀਤ ਸਿੰਘ, ਸੰਤੋਖ ਸਿੰਘ, ਜਗਤਾਰ ਸਿੰਘ, ਵਰਿੰਦਰਪਾਲ ਸਿੰਘ, ਅੰਮਿ੍ਤਪਾਲ ਸਿੰਘ, ਸੁਰਿੰਦਰ ਸਿੰਘ, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰ ਕੇ 7 ਕਰੋੜ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਨੌਜਵਾਨ ਕਾਬੂ ਅਗਲੀ ਖ਼ਬਰ ਵਿਧਾਇਕ ਪਰਾਸ਼ਰ ਦੀ ਸੁਰੱਖਿਆ ਵਿਚ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।