ਇਆਲੀ/ਥਰੀਕੇ, 13 ਫਰਵਰੀ (ਮਨਜੀਤ ਸਿੰਘ ਦੁੱਗਰੀ)-ਕਿਸੇ ਵੀ ਪਾਰਟੀ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਘਰ ਘਰ ਪਹੁੰਚਦਾ ਕਰਨ ਲਈ ਨੌਜਵਾਨ ਵਰਗ ਅਹਿਮ ਭੂਮਿਕਾ ਅਦਾ ਕਰਦਾ ਹੈ | ਨੌਜਵਾਨ ਵਰਗ ਪਾਰਟੀ ਦੀ ਰੀੜ੍ਹ ਹੱਡੀ ਹੁੰਦੇ ਹਨ, ਜਿਸ ਲਈ ਸ਼ੋ੍ਰਮਣੀ ਅਕਾਲੀ ਦਲ ਹਾਈ ਕਮਾਂਡ ਵਲੋਂ ਹਮੇਸ਼ਾ ਹੀ ਨੌਜਵਾਨ ਵਰਕਰਾਂ ਅਤੇ ਆਗੂਆਂ ਨੂੰ ਅਹਿਮ ਜ਼ਿੰਮੇਦਾਰੀਆਂ ਦਿੱਤੀਆਂ ਜਾਂਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਗਿੱਲ ਦੇ ਸੀਨੀਅਰ ਨੌਜਵਾਨ ਅਕਾਲੀ ਆਗੂ ਹਰਪ੍ਰੀਤ ਸਿੰਘ ਸਿੰਮਕ ਅਤੇ ਸੀਨੀਅਰ ਨੌਜਵਾਨ ਅਕਾਲੀ ਆਗੂ ਅਮਨਦੀਪ ਸਿੰਘ ਭੰਗੂ ਇਆਲੀ ਨੇ ਪਿੰਡ ਇਆਲੀ ਕਲਾਂ ਵਿਖੇ ਨੌਜਵਾਨ ਵਰਕਰਾਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਕੀਤਾ | ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਇਕਲੌਤੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਪੰਜਾਬੀ, ਪੰਜਾਬੀਅਤ, ਕਿਸਾਨੀ ਮਸਲਿਆਂ ਅਤੇ ਪਾਣੀਆਂ ਦੀ ਰਾਖੀ ਲਈ ਜ਼ਮੀਨੀ ਪੱਧਰ 'ਤੇ ਸੰਘਰਸ਼ ਕੀਤਾ ਹੈ | ਜਿਸ ਨੂੰ ਲੈ ਕੇ ਸੂਬਾ ਵਾਸੀ ਹੁਣ ਜਾਣ ਚੁੱਕੇ ਹਨ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹੱਥਾਂ ਵਿਚ ਹੀ ਸੂਬੇ ਦਾ ਭਵਿੱਖ ਸੁਰੱਖਿਅਤ ਹੈ | ਆਉਣ ਵਾਲੇ ਦਿਨਾਂ ਅੰਦਰ ਹਲਕਾ ਗਿੱਲ ਵਿਚ ਨੌਜਵਾਨ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਨੌਜਵਾਨਾਂ ਅਤੇ ਹਲਕੇ ਦੇ ਵੋਟਰਾਂ ਨੂੰ ਲਾਮਬੰਦ ਕੀਤਾ ਜਾਵੇਗਾ | ਇਸ ਮੌਕੇ ਸੀਨੀਅਰ ਯੂਥ ਆਗੂ ਗੁਰਮੀਤ ਸਿੰਘ ਭੰਗੂ, ਪ੍ਰੇਮ ਸਿੰਘ ਭੰਗੂ, ਗੁਲਾਬ ਸਿੰਘ, ਕੋਮਲਦੀਪ ਸਿੰਘ ਭੰਗੂ, ਅਵਤਾਰ ਸਿੰਘ ਤਾਰੀ, ਦਮਨਪ੍ਰੀਤ ਸਿੰਘ, ਏਕਮ, ਰਿੰਕੂ, ਹਰਮਨ ਸਿੰਘ ਅਤੇ ਹੋਰ ਵਰਕਰ ਵੀ ਮੌਜੂਦ ਸਨ |