16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਵਾਰਡ ਨੰਬਰ 40 'ਚ ਵਿਕਾਸ ਦੀ ਰਫ਼ਤਾਰ ਤੇਜ਼

ਅਜੀਤ ਡੈਸਕ 14-02-2026
ਲੁਧਿਆਣਾ, 13 ਫਰਵਰੀ (ਭੁਪਿੰਦਰ ਸਿੰਘ ਬੈਂਸ)-ਵਿਕਾਸ ਕਾਰਜਾਂ ਨੰੂ ਰਫ਼ਤਾਰ ਦਿੰਦਿਆਂ ਡਿਪਟੀ ਮੇਅਰ ਪਿ੍ੰਸ ਜੌਹਰ ਨੇ ਵਾਰਡ ਨੰਬਰ 10 ਵਿਚ ਕਲਗੀਧਰ ਰੋਡ 'ਤੇ ਲਗਭਗ 15 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀਆਂ ਦੋ ਆਰ.ਐਮ.ਸੀ. ਗਲੀਆਂ ਦੇ ਨਿਰਮਾਣ ਪੋ੍ਰਜੈਕਟ ਦਾ ਉਦਘਾਟਨ ਕੀਤਾ | ਡਿਪਟੀ ਮੇਅਰ ਪਿ੍ੰਸ ਜੌਹਰ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਵਲੋਂ ਗਲੀਆਂ ਦੀ ਮਾੜੀ ਹਾਲਤ ਬਾਰੇ ਸ਼ਿਕਾਇਤ ਕੀਤੀ ਗਈ ਸੀ, ਜਿਸ ਉਪਰੰਤ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ | ਇਹ ਪੋ੍ਰਜੈਕਟ ਕੌਂਸਲਰ ਕੋਟੇ ਅਧੀਨ ਸ਼ੁਰੂ ਕੀਤਾ ਗਿਆ ਹੈ ਅਤੇ ਨਿਰਧਾਰਿਤ ਸਮੇਂ ਵਿਚ ਪੂਰਾ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਵਾਰਡ ਦੇ ਸਮੁੱਚੇ ਵਿਕਾਸ ਲਈ ਕਰੋੜਾਂ ਰੁਪਏ ਦੇ ਹੋਰ ਪੋ੍ਰਜੈਕਟ ਵੀ ਪਾਈਪਲਾਈਨ ਵਿਚ ਹਨ, ਜਿਨ੍ਹਾਂ ਦਾ ਜਲਦ ਉਦਘਾਟਨ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਟਿਕਾਊ ਵਿਕਾਸ ਲਈ ਵਚਨਬੱਧ ਹੈ | ਇਸ ਮੌਕੇ ਹਰਦੀਪ ਸਿੰਘ, ਕੁਲਬੀਰ ਸਿੰਘ, ਚਰਨਜੀਤ ਕੌਰ, ਯੁਵਰਾਜ ਸਿੰਘ, ਜਤਿੰਦਰ ਸਿੰਘ, ਮਹਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਕੁਲੰਤ ਸਿੰਘ, ਮਨਜਿੰਦਰ, ਸਰਬਜੀਤ ਸਿੰਘ, ਗੁਰਮੀਤ ਸਿੰਘ, ਲਵਪ੍ਰੀਤ ਸਿੰਘ, ਕਰਮ ਚੰਦ ਭੋਲਾ, ਬਲਵਿੰਦਰ ਕੌਰ, ਉਰਮਿਲਾ ਦੇਵੀ, ਗੌਰਵ, ਧਰਮਪਾਲ ਬਿੱਟੂ, ਅਵਤਾਰ, ਜਾਰਾ, ਕਰਤਾਰ ਸਿੰਘ ਤਰਸੇਮ ਸਿੰਘ, ਰਿੰਕੂ ਸਮੇਤ ਕਈ ਹੋਰ ਇਲਾਕਾ ਨਿਵਾਸੀ ਮੌਜੂਦ ਰਹੇ | ਨਿਵਾਸੀਆਂ ਨੇ ਡਿਪਟੀ ਮੇਅਰ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਪੋ੍ਰਜੈਕਟ ਨਾਲ ਇਲਾਕੇ ਦੀ ਸੂਰਤ ਬਦਲੇਗੀ ਅਤੇ ਆਵਾਜਾਈ ਆਸਾਨ ਹੋਵੇਗੀ |
ਪਿਛਲੀ ਖ਼ਬਰ ਡਾ. ਏ.ਵੀ.ਐਮ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਮੋਤੀ ਬਾਗ਼ ਕਾਲੋਨੀ ਵਿਖੇ ਇੰਟਰਲਾਕ ਟਾਈਲਾਂ ਨਾਲ ਬਣਨ ਵਾਲੀ ਸੜਕ ਦਾ ਕੰਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।