16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਅਜੀਤ ਡੈਸਕ 14-02-2026
ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਇਨ੍ਹਾਂ ਸਮਾਗਮ 'ਚ ਧਾਰਮਿਕ ਅਤੇ ਸਮਾਜਿਕ ਸ਼ਖਸੀਅਤ ਮਨਿੰਦਰ ਸਿੰਘ ਆਹੂਜਾ ਅਤੇ ਉਨ੍ਹਾਂ ਦੀ ਪਤਨੀ ਬੀਬੀ ਕਮਲਜੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਨ੍ਹਾਂ ਸਮਾਗਮਾਂ ਵਿਚ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਵਲੋਂ ਵਰਸਾਏ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਨੇ ਸੰਗਤਾਂ ਨੂੰ ਕੀਰਤਨ ਅਤੇ ਕਥਾ ਨਾਲ ਨਿਹਾਲ ਕੀਤਾ | ਇਸ ਮੌਕੇ ਅਹੂਜਾ ਪਰਿਵਾਰ ਵਲੋਂ ਵੀ ਆਏ ਹੋਏ ਸਾਰੇ ਹੀ ਮਹਾਂਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਜੀ ਆਇਆਂ ਆਖਿਆ | ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ, ਬਾਬਾ ਤਜਿੰਦਰ ਸਿੰਘ ਜਿੰਦੂ ਨਾਨਕਸਰ ਕਲੇਰਾਂ, ਬਾਬਾ ਅਨਹਦ ਰਾਜ ਸਿੰਘ ਨਾਨਕਸਰ ਸਮਰਾਲਾ ਚੌਂਕ, ਬਾਬਾ ਓਕਾਰ ਦਾਸ ਜੀ, ਬਾਬਾ ਸਤਨਾਮ ਸਿੰਘ ਜੀ, ਭਾਈ ਹਰਦੀਪ ਸਿੰਘ ਜੀ, ਭਾਈ ਗੁਰਵਿੰਦਰ ਪਾਲ ਸਿੰਘ ਟੋਨੀ ਵੀਰ ਜੀ, ਰਾਜਵੰਤ ਸਿੰਘ ਵੋਹਰਾ ਐਮਡੀ ਫਤਿਹ ਟੀਵੀ, ਜਸਵਿੰਦਰ ਮਲਹੋਤਰਾ, ਚੌਧਰੀ ਮਦਨ ਲਾਲ ਬੱਗਾ ਵਿਧਾਇਕ, ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਭੋਲਾ ਗਰੇਵਾਲ, ਵਿਜੇ ਦਾਨਵ, ਲਾਲਾ ਸੁਰਿੰਦਰ ਅਟਵਾਲ, ਬਾਬਾ ਅਜੀਤ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ, ਬੀਬੀ ਭਾਨੀ ਜੀ ਭਲਾਈ ਕੇਂਦਰ ਤੋਂ ਬੀਬੀ ਦਲਜੀਤ ਕੌਰ ਅਤੇ ਅਰਵਿੰਦਰ ਸਿੰਘ, ਰਣਜੀਤ ਸਿੰਘ ਅਹੂਜਾ, ਗੁਰਮੀਤ ਸਿੰਘ ਪ੍ਰਧਾਨ ਗੁਰਦੁਆਰਾ ਕਲਗੀਧਰ, ਭਾਈ ਤੇਜਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਅਕਾਲੀ ਸਰਕਾਰ ਦਾ ਮੁੱਢ ਬੰਨ੍ਹਣਗੀਆਂ-ਐਡਵੋਕੇਟ ਹਰਨਾਮਪੁਰਾ ਅਗਲੀ ਖ਼ਬਰ ਡਾ. ਏ.ਵੀ.ਐਮ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।