16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਅਕਾਲੀ ਸਰਕਾਰ ਦਾ ਮੁੱਢ ਬੰਨ੍ਹਣਗੀਆਂ-ਐਡਵੋਕੇਟ ਹਰਨਾਮਪੁਰਾ

ਅਜੀਤ ਡੈਸਕ 14-02-2026
ਆਲਮਗੀਰ, 13 ਫਰਵਰੀ (ਜਰਨੈਲ ਸਿੰਘ ਪੱਟੀ)-ਨੈਸ਼ਨਲ ਐਵਾਰਡ ਜੇਤੂ ਤੇ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨ੍ਹਣਗੀਆਂ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਹੋ ਰਿਹਾ ਲੋਕਾਂ ਦਾ ਭਾਰੀ ਇਕੱਠ ਸਾਬਤ ਕਰਦਾ ਹੈ ਕਿ ਸੂਬਾ ਵਾਸੀ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਸਰਕਾਰ ਨੂੰ ਚੱਲਦਾ ਕਰਨ ਦੇ ਰੌਂਅ ਵਿਚ ਹਨ | ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਸੂਬਾ ਪੰਜਾਬ ਅੰਦਰ ਐਸਾ ਕੋਈ ਦਿਨ ਨਹੀਂ ਬੀਤਦਾ, ਜਿਸ ਦਿਨ ਕੋਈ ਕਤਲ, ਅਗਵਾਹ, ਲੁੱਟ ਖੋਹ ਜਾਂ ਫਿਰੌਤੀ ਦੀ ਘਟਨਾ ਨਾ ਵਾਪਰੀ ਹੋਵੇ, ਜਿਸ ਤੋਂ ਕਿ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕਾਨੂੰਨ ਵਿਵਸਥਾ ਡਗਮਗਾ ਕੇ ਰਹਿ ਗਈ ਹੈ ਅਤੇ ਸੂਬਾ ਪੰਜਾਬ ਅੰਦਰ ਚੋਰ, ਲੁਟੇਰੇ, ਡਾਕੂਆਂ ਤੇ ਕਾਤਲਾਂ ਦਾ ਜੰਗਲ ਰਾਜ ਚੱਲ ਰਿਹਾ ਹੈ, ਜਿਸ ਨੂੰ ਰੋਕਣ ਜਾਂ ਕੰਟਰੋਲ ਕਰਨ ਵਿਚ ਸੂਬਾ ਸਰਕਾਰ ਫ਼ੇਲ੍ਹ ਹੋ ਕੇ ਰਹਿ ਗਈ ਹੈ | ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਸੂਬਾ ਵਾਸੀ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਤੋਂ ਵਿਸ਼ਵਾਸ ਪ੍ਰਗਟ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭਾਰੀ ਬਹੁਮਤ ਨਾਲ ਅਕਾਲੀ ਦਲ ਦੀ ਸਰਕਾਰ ਦਾ ਗਠਨ ਕਰਨਗੇ |
ਪਿਛਲੀ ਖ਼ਬਰ ਉਸਮਾਨਪੁਰ ਵਿਖੇ ਮਹਾਂਸ਼ਿਵਰਾਤਰੀ ਭਲਕੇ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।