16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਫ਼ਾਈ ਸੇਵਕ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਅÏਰਤ ਸਮੇਤ 5 ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 14-02-2026
ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਸਫ਼ਾਈ ਸੇਵਕ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਚਾਰ ਨੌਜਵਾਨਾਂ 'ਤੇ ਇਕ ਅÏਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸ਼ੇਰਪੁਰ ਕਲਾਂ ਨੇੜੇ ਸਥਿਤ ਕੂੜੇ ਵਾਲੇ ਡੈਂਪ 'ਤੇ ਤੈਨਾਤ ਸਫ਼ਾਈ ਸੇਵਕ ਬਿੰਦਰ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਪੁਲਿਸ ਵਲੋਂ ਇਸ ਸਬੰਧੀ ਦੂਜੇ ਸਫ਼ਾਈ ਸੇਵਕਾਂ ਰਾਮਵੀਰ ਪੁੱਤਰ ਧਰਮਪਾਲ, ਰਾਕੇਸ਼ ਪੁੱਤਰ ਧਰਮਪਾਲ, ਸਾਗਰ ਪੁੱਤਰ ਰਾਮਵੀਰ, ਕ੍ਰਿਸ਼ਨਾ ਪੁੱਤਰ ਰਾਮਵੀਰ ਅਤੇ ਕਮਲੇਸ਼ ਰਾਣੀ ਪਤਨੀ ਰਾਮਵੀਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਕੂੜਾ ਸੁੱਟਣ ਲਈ ਡੰਪ 'ਤੇ ਆਏ ਸਨ ਅਤੇ ਇਹ ਕਥਿਤ ਦੋਸ਼ੀ ਰਾਮਵੀਰ ਅਤੇ ਸਾਗਰ ਕੂੜਾ ਡੰਪ ਤੋਂ ਬਾਹਰ ਸੁੱਟਣ ਲੱਗੇ | ਜਦੋਂ ਉਸਨੇ ਇਹਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਇਹਨਾਂ ਨੇ ਆਪਣੇ ਹੋਰ ਸਾਥੀ ਬੁਲਾ ਲਏ ਅਤੇ ਉਸਦੀ ਕੁੱਟਮਾਰ ਕਰਨ ਲੱਗ ਪਏ | ਬਾਅਦ ਵਿੱਚ ਕਥਿਤ ਦੋਸ਼ੀ ਉਸਦੇ ਦੋ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢
ਪਿਛਲੀ ਖ਼ਬਰ ਪੁਲਿਸ ਮੁਲਾਜ਼ਮ 'ਤੇ ਮੋਟਰਸਾਈਕਲ ਚੜ੍ਹਾਉਣ ਵਾਲੇ 2 ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਮਾਹਿਲ ਗਹਿਲਾ ਵਿਖੇ ਪੰਜ ਰੋਜ਼ਾ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।