ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਕੀਰਤਨ ਸਮਾਗਮ ਦੀ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਇਕਬਾਲ ਸਿੰਘ ਮਨਾਵਾਂ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ | ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਕੀਰਤਨ ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਸਤਨਾਮ ਸਿੰਘ,ਹਰਵਿੰਦਰ ਸਿੰਘ ਕੋਹਲੀ, ਇੰਦਰਬੀਰ ਸਿੰਘ ਬੱਤਰਾ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਖ਼ੁਸ਼ਹਾਲ ਸਿੰਘ, ਨਰਿੰਦਰਪਾਲ ਸਿੰਘ ਕਥੂਰੀਆ, ਭੁਪਿੰਦਰ ਸਿੰਘ ਜੁਨੇਜਾ, ਪ੍ਰੇਮ ਸਿੰਘ, ਅਵਤਾਰ ਸਿੰਘ ਬੀਕੇ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ¢