16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਡਿਪਟੀ ਕਮਿਸ਼ਨਰ ਦਫਤਰ ਬਾਹਰ ਟੈੱਟ ਖ਼ਿਲਾਫ਼ ਅਧਿਆਪਕਾਂ ਦਾ ਜ਼ੋਰਦਾਰ ਰੋਸ ਪ੍ਰਦਰਸ਼ਨ

ਅਜੀਤ ਡੈਸਕ 14-02-2026
ਲੁਧਿਆਣਾ, 13 ਫਰਵਰੀ (ਭੁਪਿੰਦਰ ਸਿੰਘ ਬੈਂਸ)-ਸਾਂਝਾ ਅਧਿਆਪਕ ਮੋਰਚਾ ਦੇ ਸੱਦੇ ਤੇ ਸ਼ੁਕਰਵਾਰ ਨੂੰ ਡਿਪਟੀ ਕਮਿਸ਼ਨਰ ਦਫਤਰ ਬਾਹਰ ਵੱਖ ਵੱਖ ਅਧਿਆਪਕ ਜੱਥੇਬੰਦੀਆਂ ਵਲੋਂ ਟੈਟ ਦੀਆਂ ਸ਼ਰਤਾਂ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਸੈਂਕੜਿਆਂ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੇ ਟੈਟ ਦੀ ਸ਼ਰਤ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਹਰਵਿੰਦਰ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਪ੍ਰਭਜੀਤ ਸਿੰਘ ਰਸੂਲਪੁਰ, ਧਰਜਮੀਤ ਸਿੰਘ, ਕੁਲਜਿੰਦਰ ਸਿੰਘ, ਜਗਜੀਤ ਸਿੰਘ, ਰਮਨਜੀਤ ਸਿੰਘ, ਪਰਮਿੰਦਰਪਾਲ ਸਿੰਘ, ਸਤਬੀਰ ਸਿੰਘ, ਧੰਨਾ ਸਿੰਘ ਨੇ ਕਿਹਾ ਕਿ ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਦੀ ਯੋਗਤਾ ਤੇ ਟੈਟ ਦੇ ਨਾਂਅ ਤੇ ਸਵਾਲ ਚੁੱਕਣਾ ਅਨਿਆਇਕ ਹੈ | ਉਨ੍ਹਾਂ ਕਿਹਾ ਕਿ ਅਧਿਆਪਕ ਪਹਿਲਾਂ ਹੀ ਭਰਤੀ ਸਮੇਂ ਲਿਖਤੀ ਪ੍ਰੀਖਿਆਵਾਂ ਅਤੇ ਇੰਟਰਵਿਊ ਪਾਸ ਕਰ ਚੁੱਕੇ ਹਨ | ਇਸ ਲਈ ਹੁਣ ਟੈਟ ਲਾਗੂ ਕਰਨਾ ਬੇਵਜ੍ਹਾ ਅਧਿਆਪਕਾਂ ਤੇ ਦਬਾਅ ਬਣਾਉਣਾ ਹੈ | ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਇਕ ਪਾਸੇ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਅਧਿਆਪਕਾਂ ਨੂੰ ਟੈਟ ਦੇ ਚੱਕਰ ਵਿਚ ਫਸਾਕਾ ਉਨ੍ਹਾਂ ਦਾ ਮਨੋਬਲ ਤੋੜ ਰਹੀ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਬਰਾਬਰ ਕੰਮ- ਬਰਾਬਰ ਤਨਖਾਹ ਦੀ ਮੰਗ ਅਜੇ ਤੱਕ ਪੁੂਰੀ ਨਹੀਂ ਕੀਤੀ ਗਈ ਅਤੇ ਡੀ.ਏ. ਦੇ ਬਕਾਏ ਵੀ ਜਾਰੀ ਨਹੀਂ ਕੀਤੇ ਗਏ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਟੈਟ ਦਾ ਫੈਸਲਾ ਵਾਪਸ ਨਾ ਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਦੇਵ ਸਿੰਘ, ਸੁਰਿੰਦਰ ਸਿੰਘ,ਹਰਬੰਸ ਸਿੰਘ, ਬੇਅੰਤ ਸਿੰਘ, ਇੰਦਰਜੀਤਿ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਅਫੀਮ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।