ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਅਫੀਮ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿੱਚ ਪੁਲਿਸ ਨੇ ਸੱਤਪ੍ਰੀਤ ਸਿੰਘ ਸੰਨੀ ਵਾਸੀ ਹੈਬੋਵਾਲ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਡੇਢ ਕਿਲੋ ਅਫੀਮ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਕਥਿਤ ਦੋਸ਼ੀ ਨੂੰ ਪੁਲਿਸ ਨੇ ਧਾਂਦਰਾ ਰੋਡ ਨੇੜੇਓਾ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ | ਦੂਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਕੁਲਵਿੰਦਰ ਸਿੰਘ ਵਿੱਕੀ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਸ਼ਹਿਜ਼ਾਦ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਸਾਢੇ ਸਤ ਕਿਲੋ ਡੋਡੇ ਬਰਾਮਦ ਕੀਤੇ ਹਨ | ਪੁਲਿਸ ਨੇ ਉਸ ਨੂੰ ਲਲਤੋਂ ਕਲਾਂ ਨੇੜਿਓਾ ਕਾਬੂ ਕੀਤਾ ਹੈ | ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ |