ਲੁਧਿਆਣਾ, 13 ਫਰਵਰੀ (ਭੁਪਿੰਦਰ ਸਿੰਘ ਬੈਂਸ)-ਲੁਧਿਆਣਾ ਦਿਹਾਤੀ ਇੰਡਸਟਰੀਅਲ ਸੈੱਲ ਦੇ ਕਨਵੀਨਰ ਕਮਲਜੋਤ ਸਿੰਘ ਚੀਨੂੰ ਨੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਦੌਰਾਨ ਖੇਤਰ ਦੇ ਉਦਯੋਗਿਕ ਵਿਕਾਸ ਅਤੇ ਵਪਾਰੀਆਂ ਨੰੂ ਆ ਰਹੀਆਂ ਮੁਸ਼ਕਿਲਾਂ 'ਤੇ ਗੰਭੀਰ ਚਰਚਾ ਹੋਈ | ਮੀਟਿੰਗ ਵਿਚ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ, ਜਨਰਲ ਸਕੱਤਰ ਗੁਰਬਖਸ਼ ਸਿੰਘ ਵਿੱਕੀ ਬਾਜਵਾ ਅਤੇ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਸ਼ੈਂਕੀ ਵੀ ਹਾਜ਼ਰ ਰਹੇ | ਇਸ ਮੌਕੇ ਆਗੂਆਂ ਵਲੋਂ ਛੋਟੇ ਅਤੇ ਦਰਮਿਆਨੇ ਉਦਯੋਗਾਂ ਦੀਆਂ ਸਮੱਸਿਆਵਾਂ, ਨਿਵੇਸ਼ ਨੰੂ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਸੰਬੰਧੀ ਸੁਝਾਅ ਪੇਸ਼ ਕੀਤੇ ਗਏ | ਇਸ ਮੌਕੇ ਅਸ਼ਵਨੀ ਸ਼ਰਮਾ ਨੇ ਭਰੋਸਾ ਦਿਵਾਇਆ ਕਿ ਉਦਯੋਗ ਜਗਤ ਦੀਆਂ ਜਾਇਜ਼ ਮੰਗਾਂ ਨੰੂ ਪਾਰਟੀ ਮੰਚ 'ਤੇ ਚੁੱਕਿਆ ਜਾਵੇਗਾ ਅਤੇ ਲੁਧਿਆਣਾ ਦਿਹਾਤੀ ਖੇਤਰ ਦੇ ਸਮੂਹਿਕ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਇਸ ਮੌਕੇ ਸੰਗਠਨ ਨੰੂ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ 2027 ਦੀ ਰਣਨੀਤੀ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਉਦਯੋਗਿਕ ਤਰੱਕੀ ਅਤੇ ਆਰਥਿਕ ਖੁਸ਼ਹਾਲੀ ਲਈ ਸਾਂਝੇ ਉਪਰਾਲਿਆਂ ਨੰੂ ਹੋਰ ਤੇਜ਼ ਕੀਤਾ ਜਾਵੇਗਾ |