16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਗੈਸ ਸਿਲੰਡਰਾਂ ਦੀ ਸਪਲਾਈ ਕਰ ਰਹੇ ਨੌਜਵਾਨ ਤੋਂ ਲੁਟੇਰੇ ਹਜ਼ਾਰਾਂ ਦੀ ਨਕਦੀ ਖੋਹ ਕੇ ਫ਼ਰਾਰ

ਅਜੀਤ ਡੈਸਕ 14-02-2026
ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਹੋਂ ਰੋਡ 'ਤੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਗੈਸ ਸਿਲੰਡਰਾਂ ਦੀ ਸਪਲਾਈ ਕਰ ਰਹੇ ਨੌਜਵਾਨ ਤੋਂ 11 ਹਜ਼ਾਰ ਦੀ ਨਗਦੀ ਅਤੇ ਹੋਰ ਸਾਮਾਨ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਇਖ਼ਲਾਕ ਅਹਿਮਦ ਵਾਸੀ ਜਗੀਰਪੁਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਆਟੋ 'ਤੇ ਗੈਸ ਸਿਲੰਡਰਾਂ ਦੀ ਸਪਲਾਈ ਕਰਕੇ ਘਰ ਵਾਪਸ ਜਾ ਰਿਹਾ ਸੀ | ਜਦੋਂ ਉਹ ਗੁਰੂ ਵਿਹਾਰ ਰਾਹੋ ਰੋਡ ਨੇੜੇ ਪਹੁੰਚਿਆ ਤਾਂ ਉਕਤ ਲੁਟੇਰਿਆਂ ਨੇ ਉਸ ਨੰੂ ਘੇਰ ਲਿਆ ਅਤੇ ਉਸ ਪਾਸੋਂ ਨਗਦੀ ਦੀ ਮੰਗ ਕੀਤੀ | ਜਦੋਂ ਉਸਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਉਸ ਪਾਸੋਂ 11000 ਦੀ ਨਗਦੀ ਤੇ ਹੋਰ ਸਾਮਾਨ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵੱਲੋਂ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਲੁਟੇਰਿਆਂ ਦਾ ਤਾਂ ਨਹੀਂ ਲੱਗਾ ਹੈ | ਸ਼ਹਿਰ ਵਿੱਚ ਦਿਨ-ਬ-ਦਿਨ ਵੱਧ ਰਹੀਆਂ ਲੁੱਟ ਦੀਆਂ ਵਾਰਦਾਤਾਂ ਕਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹÏਲ ਹੈ |
ਪਿਛਲੀ ਖ਼ਬਰ ਸੰਤ ਰਾਮ ਪਾਲ ਸਿੰਘ ਝਾਂਡੇ ਵਾਲਿਆਂ ਦੇ 18ਵੇਂ ਰੂਹਾਨੀ ਦੀਵਾਨ ਦੀਆਂ ਤਿਆਰੀਆਂ ਸੰਬੰਧੀ ਸੇਵਾਦਾਰਾਂ ਨੇ ਸੰਭਾਲੀਆਂ ਡਿਊਟੀ... ਅਗਲੀ ਖ਼ਬਰ ਭਾਜਪਾ ਦਿਹਾਤੀ ਇੰਡਸਟਰੀਅਲ ਸੈੱਲ ਨੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।