16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੰਤ ਰਾਮ ਪਾਲ ਸਿੰਘ ਝਾਂਡੇ ਵਾਲਿਆਂ ਦੇ 18ਵੇਂ ਰੂਹਾਨੀ ਦੀਵਾਨ ਦੀਆਂ ਤਿਆਰੀਆਂ ਸੰਬੰਧੀ ਸੇਵਾਦਾਰਾਂ ਨੇ ਸੰਭਾਲੀਆਂ ਡਿਊਟੀਆਂ

ਅਜੀਤ ਡੈਸਕ 14-02-2026
ਬੱਧਨੀ ਕਲਾਂ, 13 ਫਰਵਰੀ (ਸੰਜੀਵ ਕੋਛੜ)-ਸੰਤ ਰਾਮ ਪਾਲ ਸਿੰਘ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ (ਲੁਧਿਆਣਾ) ਵਾਲਿਆਂ ਵਲੋਂ ਹਰ ਸਾਲ ਦੀ ਤਰਾਂ 15 ਫਰਵਰੀ ਦਿਨ ਐਤਵਾਰ ਨੂੰ ਸਜਾਏ ਜਾ ਰਹੇ ਧਾਰਮਿਕ ਰੂਹਾਨੀ ਦੀਵਾਨ ਦੀਆਂ ਤਿਆਰੀਆਂ ਦੇ ਸਬੰਧ ਵਿਚ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਗਿੱਲ, ਬਾਬਾ ਪਰਮਜੋਤ ਸਿੰਘ, ਬਾਬਾ ਨਵਯੁੱਗ ਸਿੰਘ (ਦੋਨੋਂ ਸਪੁੱਤਰਾਂ) ਦੀ ਅਗਵਾਈ ਹੇਠ ਨਵੀਂ ਅਨਾਜ ਮੰਡੀ ਬੱਧਨੀ ਕਲਾਂ ਵਿਖੇ ਵੱਡੀ ਗਿਣਤੀ 'ਚ ਦੇਸ਼ ਵਿਦੇਸ਼ ਤੋਂ ਪਹੁੰਚੇ ਸੇਵਾਦਾਰਾਂ ਅਤੇ ਨਗਰ ਨਿਵਾਸੀਆਂ ਨੇ ਆਪਣੀਆਂ ਡਿਊਟੀਆਂ ਬਾਖ਼ੂਬੀ ਸੰਭਾਲ ਲਈਆਂ ਹਨ, ਜਿੱਥੇ ਮੰਡੀ 'ਚ ਸਫ਼ਾਈ ਲਗਾਤਾਰ ਕਰਵਾਈ ਜਾ ਰਹੀ ਹੈ, ਉੱਥੇ ਹੀ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਤੋਂ ਪਹੁੰਚੇ ਸੇਵਾਦਾਰਾਂ ਵਲੋਂ ਅਤੁੱਟ ਲੰਗਰ ਦੀ ਤਿਆਰੀ ਵੀ ਪੂਰੇ ਜੋਰਾਂ-ਸ਼ੋਰਾਂ ਨਾਲ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਗ੍ਰੰਥੀ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਚੇਅਰਮੈਨ ਪਰਮਜੀਤ ਸਿੰਘ ਭੁੱਲਰ, ਸਕੱਤਰ ਸੁਖਚੈਨ ਸਿੰਘ ਰੌਂਤਾ, ਲੇਖਾਕਾਰ ਅੰਮਿ੍ਤਾ ਸਿੰਘ, ਮਾਰਕੀਟ ਕਮੇਟੀ ਦੇ ਹੋਰਨਾਂ ਮੈਂਬਰਾਂ ਅਤੇ ਸੇਵਾਦਾਰਾਂ ਵਲੋਂ ਸਜਾਈ ਗਈ ਵਿਸ਼ੇਸ਼ ਪਾਲਕੀ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਬੜੇ ਹੀ ਸਤਿਕਾਰ ਨਾਲ ਮਾਰਕੀਟ ਕਮੇਟੀ ਦੇ ਦਫ਼ਤਰ 'ਚ ਬਣੇ ਕਮਰੇ 'ਚ ਸੁਸ਼ੋਭਿਤ ਕਰਦਿਆਂ ਸ੍ਰੀ ਅਖੰਡ ਪਾਠਾਂ ਦੀ ਆਰੰਭਤਾ ਕੀਤੀ ਗਈ ਹੈ, ਜਿਨ੍ਹਾਂ ਦੇ ਭੋਗ 15 ਫਰਵਰੀ ਦਿਨ ਐਤਵਾਰ ਨੂੰ ਸਵੇਰੇ ਅੰਮਿ੍ਤ ਵੇਲੇ ਪਾਉਣ ਉਪਰੰਤ 9 ਤੋਂ 1 ਵਜੇ ਤੱਕ ਰੂਹਾਨੀ ਦੀਵਾਨ ਸਜਾਇਆ ਜਾਵੇਗਾ ਜਿਸ ਦੌਰਾਨ ਜਿੱਥੇ ਪ੍ਰਸਿੱਧ ਕਵੀਸ਼ਰੀ ਤੇ ਕੀਰਤਨੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ ਉੱਥੇ ਹੀ ਸੰਤ ਰਾਮ ਪਾਲ ਸਿੰਘ (ਝਾਂਡੇ) ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਦੀ ਕਥਾ ਸੁਣਾ ਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ ਦੀਵਾਨ ਸਬੰਧੀ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਦੇਸ਼ ਵਿਦੇਸ਼ ਅਤੇ ਦੂਰ ਦੁਰਾਡੇ ਤੋਂ ਸੰਗਤਾਂ ਵੱਡੀ ਗਿਣਤੀ 'ਚ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ, ਜਿੰਨਾਂ ਦੀ ਰਿਹਾਇਸ਼ ਦਾ ਪ੍ਰਬੰਧ ਵਿਸ਼ੇਸ਼ ਤੌਰ ਤੇ ਕੀਤਾ ਗਿਆ ਹੈ | ਇਸ ਮੌਕੇ ਬਾਬਾ ਪਰਮਜੋਤ ਸਿੰਘ, ਬਾਬਾ ਨਵਯੁੱਗ ਸਿੰਘ, ਅਜੈਬ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ ਗਿੱਲ, ਸੁਖਦੇਵ ਸਿੰਘ ਧੰਮੂ ਠੇਕੇਦਾਰ, ਹਰਮਨ ਸਿੰਘ, ਮੋਹਿਤ ਸਿੰਘ, ਜਸਪ੍ਰੀਤ ਸਿੰਘ, ਸੁਖਚੈਨ ਸਿੰਘ ਰੌਂਤਾ ਸਕੱਤਰ, ਅੰਮਿ੍ਤਾ ਸਿੰਘ, ਜਗਰਾਜ ਸਿੰਘ ਮੰਡੀ ਸੁਪਰਵਾਈਜ਼ਰ, ਨਿਰਭੈ ਸਿੰਘ ਮੰਡੀ ਸੁਪਰਵਾਈਜ਼ਰ, ਮਨਜੀਤ ਸਿੰਘ ਕਲਰਕ, ਮਾਸਟਰ ਬਲਦੇਵ ਸਿੰਘ, ਕਾਲਾ ਸਿੰਘ, ਪ੍ਰੀਤਮ ਸਿੰਘ, ਸੂਰਜ ਪ੍ਰਕਾਸ਼ ਸ਼ਰਮਾ ਹਾਂਗਕਾਂਗ, ਬਲਦੇਵ ਸਿੰਘ ਭੰਗੂ ਸੇਵਾਮੁਕਤ ਸਕੱਤਰ, ਮੁਨਸ਼ੀ ਸਿੰਘ, ਹਰਜੀਤ ਸਿੰਘ, ਬੁੱਧ ਸਿੰਘ ਰਾਊਕੇ, ਦਰਸ਼ਨ ਸਿੰਘ ਸੇਵਾਦਾਰ, ਵਿਜੇ ਕੁਮਾਰ, ਹਰਜੀਤ ਸਿੰਘ, ਬੇਅੰਤ ਸਿੰਘ, ਕਾਲਾ ਸਿੰਘ ਤੋਂ ਇਲਾਵਾ ਬੀਬੀ ਜਰਨੈਲ ਕੌਰ, ਵੀਰਪਾਲ ਕੌਰ, ਅਮਰਜੀਤ ਕੌਰ, ਮਨਪ੍ਰੀਤ ਕੌਰ, ਨਾਜ਼ਮ ਸਿੰਘ, ਦਲਜੀਤ ਕੌਰ, ਸੋਨੀ ਰਾਣੀ ਆਦਿ ਸਮੇਤ ਹੋਰ ਵੀ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਦੇ ਦੀਵਾਨ ਸਜਾਏ <br/> ਅਗਲੀ ਖ਼ਬਰ ਗੈਸ ਸਿਲੰਡਰਾਂ ਦੀ ਸਪਲਾਈ ਕਰ ਰਹੇ ਨੌਜਵਾਨ ਤੋਂ ਲੁਟੇਰੇ ਹਜ਼ਾਰਾਂ ਦੀ ਨਕਦੀ ਖੋਹ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।