16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਡਲਿਵਰੀ ਕਰਮਚਾਰੀਆਂ ਦੀ ਹੋ ਰਹੀ ਦਿਨ-ਦਿਹਾੜੇ ਲੁੱਟ ਨੂੰ ਲੈ ਕੇ ਐਲਪੀਜੀ ਡੀਲਰਜ਼ ਐਸੋਸੀਏਸ਼ਨ ਦੀ ਮੀਟਿੰਗ

ਅਜੀਤ ਡੈਸਕ 14-02-2026
ਲੁਧਿਆਣਾ, 13 ਫਰਵਰੀ (ਜਤਿੰਦਰ ਭੰਬੀ)-ਲੁਧਿਆਣਾ ਐਲ.ਪੀ.ਜੀ. ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ (ਬਚਨ ਗੈਸ) ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਐਲਪੀਜੀ ਡਿਲਿਵਰੀ ਕਰਮਚਾਰੀਆਂ ਉਤੇ ਦਿਨ ਦੇ ਸਮੇਂ ਹੋ ਰਹੀ ਲੁੱਟ ਹਮਲੇ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਪੁਲਿਸ ਕਮਿਸ਼ਨਰ ਨੂੰ ਇੱਕ ਪੱਤਰ ਭੇਜਿਆ ਗਿਆ, ਜਿਸ ਵਿਚ ਉਨ੍ਹਾਂ ਪੁਲਿਸ ਵਿਭਾਗ ਨੂੰ ਐਲਪੀਜੀ ਡਿਲਿਵਰੀ ਕਰਮਚਾਰੀਆਂ ਉੱਤੇ ਦਿਨ ਦੇ ਸਮੇਂ ਹੋ ਰਹੀਆਂ ਲੁੱਟ ਅਤੇ ਹਮਲੇ ਦੀਆਂ ਵਧ ਰਹੀਆਂ ਘਟਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਉਨ੍ਹਾਂ ਮੰਗ ਕੀਤੀ ਕਿ ਲਗਭਗ ਪਿਛਲੇ ਇਕ ਮਹੀਨੇ ਤੋਂ ਡਿਲਿਵਰੀ ਕਰਮਚਾਰੀਆਂ ਉਤੇ ਹੋ ਰਹੇ ਹਮਲਿਆਂ ਨੂੰ ਦੇਖਦੇ ਹੋਏ ਇਸ ਨੂੰ ਨੱਥ ਪਾਈ ਜਾਵੇ | ਉਨ੍ਹਾਂ ਦੱਸਿਆ ਕਿ 25 ਦਿਨਾਂ ਦੇ ਅੰਦਰ 24 ਤੋਂ ਵੱਧ ਘਟਨਾਵਾਂ ਹੋ ਚੁੱਕੀਆਂ ਹਨ, ਜਿਸ ਨੂੰ ਦੇਖਦੇ ਹੋਏ ਪੁਲਿਸ ਕਮਿਸ਼ਨਰ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਖਿਲਾਫ 24 ਤੋਂ 48 ਘੰਟਿਆਂ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ | ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਸ ਗੱਲ ਉਤੇ ਜੋਰ ਦਿੰਦਿਆਂ ਕਿਹਾ ਕਿ ਇਹ ਐਲਪੀਜੀ ਡਿਲਿਵਰੀ ਕਰਮਚਾਰੀ ਹੀ ਹਨ ਜੋ ਹਰ ਰੋਜ਼ ਮਿਹਨਤ ਕਰਕੇ ਹਰ ਘਰ ਦੀ ਰਸੋਈ ਤੱਕ ਖਾਣਾ ਬਣਾਉਣ ਵਾਲਾ ਇੰਧਨ ਪਹੁੰਚਾਉਂਦੇ ਹਨ | ਡਿਲਿਵਰੀ ਕਰਮਚਾਰੀਆਂ ਦੇ ਅਨੁਸਾਰ, ਉਹ ਲੁਧਿਆਣਾ ਸ਼ਹਿਰ ਵਿਚ ਆਪਣਾ ਕੰਮ ਕਰਨ ਦੌਰਾਨ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਕਿਉਂਕਿ ਇਹ ਘਟਨਾਵਾਂ ਉਨ੍ਹਾਂ ਨੂੰ ਚੋਟਾਂ ਪਹੁੰਚਾ ਰਹੀਆਂ ਹਨ ਅਤੇ ਆਰਥਿਕ ਨੁਕਸਾਨ ਵੀ ਕਰ ਰਹੀਆਂ ਹਨ ਜੋ ਕਿ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਜਿਸ ਕਰਕੇ ਜਿੱਥੇ ਡਿਲਿਵਰੀ ਕਰਮਚਾਰੀਆਂ ਅੰਦਰ ਡਰ ਅਤੇ ਸਹਿਮ ਦਾ ਮਾਹੌਲ ਹੈ, ਉਥੇ ਹੀ ਉਨ੍ਹਾਂ ਨੂੰ ਕੰਮ ਕਰਨ ਵਿਚ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਐਸੋਸੀਏਸ਼ਨ ਸਮੂਹ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ 9 ਸਾਲ ਦੇ ਬੱਚੇ ਨੂੰ ਕਤਲ ਕਰਨ ਦੇ ਮਾਮਲੇ 'ਚ ਨਾਮਜ਼ਦ ਦੋਸ਼ੀ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ 20 ਹਜ਼ਾਰ ਰੁਪਏ ਇਨਾ... ਅਗਲੀ ਖ਼ਬਰ ਅਖੰਡ ਯੱਗ ਰਾਸ਼ਟਰੀ ਖ਼ੁਸ਼ਹਾਲੀ ਅਤੇ ਸਮਾਜਿਕ ਸਦਭਾਵਨਾ ਦਾ ਪ੍ਰਤੀਕ ਹੈ-ਪ੍ਰਵੀਨ ਅਗਰਵਾਲ ਐਮ.ਕੇ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।