ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕਾਸਾਬਾਦ ਵਿਚ ਪਿਛਲੇ ਦਿਨੀਂ ਇਕ ਨੌਂ ਸਾਲ ਦੇ ਬੱਚੇ ਨੂੰ ਕਤਲ ਕਰਨ ਦੇ ਮਾਮਲੇ ਵਿਚ ਲੁੜੀਂਦੇ ਦੋਸ਼ੀ ਦਾ ਸੁਰਾਗ ਦੇਣ ਵਾਲੇ ਵਿਅਕਤੀ ਨੂੰ 20 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ¢ ਜਾਣਕਾਰੀ ਅਨੁਸਾਰ ਇਸ ਸੰਬੰਧੀ ਅੱਜ ਪੁਲਿਸ ਵਲੋਂ ਆਮ ਲੋਕਾਂ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਪੋਸਟਰ ਲਗਾ ਕੇ ਜਾਣੂ ਕਰਵਾਇਆ ਗਿਆ ਹੈ | ਪੁਲਿਸ ਵਲੋਂ ਨੌਂ ਸਾਲ ਦੇ ਬੱਚੇ ਅਮਨ ਦੇ ਕਤਲ ਦੇ ਮਾਮਲੇ ਵਿਚ ਅਜੇ ਸਿੰਘ ਪੁੱਤਰ ਕਮਲ ਸਿੰਘ ਵਾਸੀ ਕਾਸਾਬਾਦ ਨੂੰ ਨਾਮਜ਼ਦ ਕੀਤਾ ਸੀ | ਹਾਲਾਂਕਿ ਪੁਲਿਸ ਵਲੋਂ ਪਿਛਲੇ ਕੁਝ ਦਿਨਾਂ ਤੋਂ ਉਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ¢ ਉਸ ਨੂੰ ਪੁਲਿਸ ਵਲੋਂ ਉਸ 'ਤੇ 20 ਹਜ਼ਾਰ ਦਾ ਇਨਾਮ ਰੱਖਿਆ ਗਿਆ ਹੈ¢ ਸੂਚਨਾ ਦੇਣ ਵਾਲੇ ਵਿਅਕਤੀ ਦੀ ਸ਼ਨਾਖ਼ਤ ਵੀ ਗੁਪਤ ਰੱਖੀ ਜਾਵੇਗੀ |