16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਨਾਰੀ ਸ਼ਕਤੀ ਬਜਟ ਨਾਲ ਮਹਿਲਾਵਾਂ ਹੋਣਗੀਆਂ ਆਤਮ ਨਿਰਭਰ- ਜੈ ਇੰਦਰ ਕੌਰ

ਅਜੀਤ ਡੈਸਕ 14-02-2026
ਲੁਧਿਆਣਾ, 13 ਫਰਵਰੀ (ਭੁਪਿੰਦਰ ਸਿੰਘ ਬੈਂਸ)- ਮਹਿਲਾਵਾਂ ਨੰੂ ਆਤਮ ਨਿਰਭਰ ਬਣਾਉਣ ਅਤੇ ਆਮ ਨਾਗਰਿਕਾਂ ਤੱਕ ਸਿੱਧਾ ਲਾਭ ਪਹੁੰਚਾਉਣ ਤੇ ਕੇਂਦਰਿਤ ਬਜਟ 2026-27 ਨੰੂ ਨਾਰੀ ਸ਼ਕਤੀ ਬਜਟ ਕਰਾਰ ਦਿੰਦਿਆਂ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਵੱਲ ਇਕ ਵੱਡਾ ਕਦਮ ਚੁੱਕਿਆ ਹੈ | ਸਥਾਨਕ ਭਾਜਪਾ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਬਜਟ ਵਿਚ ਉਚ ਸਿੱਖਿਆ ਪ੍ਰਾਪਤ ਕਰ ਰਹੀਆਂ ਲੜਕੀਆਂ ਲਈ ਹਰ ਜ਼ਿਲੇ੍ਹ ਵਿਚ ਗਰਲਜ ਹੋਸਸਟਲ ਬਣਾਉਣ ਦਾ ਐਲਾਨ ਕੀਤਾ ਗਿਆ ਹੈ | ਖਾਸ ਤੌਰ ਤੇ ਸਾਇੰਸ, ਟੈਕਨੋਲੋਜੀ, ਇੰਜੀਨਿਅਰਿੰਗ ਅਤੇ ਹਿਸਾਬ ਨਾਲ ਸੰਬੰਧਿਤ ਸੰਸਥਾਵਾਂ ਵਾਲੇ ਇਲਾਕਿਆਂ ਵਿਚ ਇਹ ਸਹੂਲਤ ਦਿੱਤੀ ਜਾਵੇਗੀ ਤਾਂ ਜੋ ਵਿਦਿਆਰਥਣਾਂ ਨੰੂ ਸੁਰੱਖਿਅਤ ਰਹਿਣ ਸਹਿਣ ਦੀ ਸਹੂਲਤ ਮਿਲ ਸਕੇ | ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਰਾਹੀਂ ਮਹਿਲਾਵਾਂ ਨੰੂ ਲੋਨ ਅਤੇ ਹੋਰ ਵਿੱਤੀ ਸਾਧਨਾਂ ਤਕ ਆਸਾਨ ਪਹੁੰਚ ਮਿਲੇਗੀ ਅਤੇ ਉਹ ਆਪਣੇ ਉਤਪਾਦ ਸਿੱਧੇ ਗਾਹਕਾਂ ਤਕ ਵੇਚ ਸਕਣਗੀਆਂ | ਇਹ ਯੋਜਨਾ ਲੱਖਪਤੀ ਦੀਦੀ ਸਕੀਮ ਦਾ ਵਿਸਥਾਰ ਹੈ ਜਿਸ ਨਾਲ ਮਹਿਲਾਵਾਂ ਆਪਣਾ ਛੋਟਾ ਕਾਰੋਬਾਰ ਸ਼ੁਰੂ ਕਰਨ ਯੋਗ ਬਨਣਗੀਆਂ | ਇਸ ਮੌਕੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਜਿਲਾ ਪ੍ਰਧਾਨ ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲ੍ਹੀ, ਸ਼ੀਨੂੰ ਚੱੁਘ ਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।