ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ | ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਨੇ ਆਰਤੀ ਦੀ ਚੌਕੀ ਭਰੀ | ਬੀਬੀ ਇੰਦਰਜੀਤ ਕੌਰ ਦੇ ਜੱਥੇ ਨੇ ਕੀਰਤਨ ਦੀ ਹਾਜ਼ਰੀ ਭਰੀ ਉਪਰੰਤ ਪੰਥ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਕਾਨ੍ਹਪੁਰੀ ਦੇ ਜੱਥੇ ਨੇ ''ਤੂੰ ਆਪ ਨਿਰਮਲ ਤੇਰੇ ਜਾਨ ਹੈ ਨਿਰਮਲ'' ਸ਼ਬਦ ਨਾਲ ਜੋੜਿਆ | ''ਅਨਦਿਨ ਹਰਿ ਗੁਣ ਦੀਨ ਜਨ ਮਾਂਗੇ ਗੁਰ ਕੈ ਸ਼ਬਦ ਉਧਾਰੇU ਸ਼ਬਦ ਦੇ ਨਾਲ ਹੀ ਸਾਰਾ ਹਾਲ ਵਾਹਿਗੁਰੂ ਵਾਹਿਗੁਰੂ ਜਾਪ ਨਾਲ ਗੂੰਜਿਆ | ਦੀਵਾਨ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਸਮਾਗਮ 'ਚ ਨਿਰਭੈ ਸਿੰਘ, ਮਹਿੰਦਰ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਰਾਮ ਸਿੰਘ, ਸੁੱਖਵਿੰਦਰ ਸਿੰਘ, ਨਰਿੰਦਰ ਸਿੰਘ, ਪੂਰਨ ਸਿੰਘ, ਨਰਿੰਦਰ ਸਿੰਘ ਕਾਲਾ, ਅਵਨਿੰਦਰ ਸਿੰਘ ਮਾਨ, ਪਿ੍ੰਸ ਗੰਭੀਰ, ਜਤਿੰਦਰ ਸਿੰਘ ਸੇਵਕ, ਕਮਲ ਸਿੰਘ, ਜੀਵਨਜੋਤ ਸਿੰਘ, ਕੰਵਲਪ੍ਰੀਤ ਸਿੰਘ ਆਦਿ ਨੇ ਹਾਜ਼ਰੀ ਭਰੀ |