17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

'ਪੰਜਾਬ ਬਚਾਓ' ਰੈਲੀਆਂ ਪੰਜਾਬੀਆਂ ਨੂੰ ਜਗਾਉਣ ਦਾ ਕੰਮ ਕਰਨਗੀਆਂ-ਭੁਪਿੰਦਰ ਭਿੰਦਾ

ਅਜੀਤ ਡੈਸਕ 15-02-2026
ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 17 ਫਰਵਰੀ ਤੋਂ ਸੂਬੇ ਭਰ ਵਿਚ ਕੱਢੀਆਂ ਜਾਣ ਵਾਲੀਆਂ 'ਪੰਜਾਬ ਬਚਾਓ' ਰੈਲੀਆਂ ਬਾਰੇ ਸੂਬੇ ਦੇ ਲੋਕਾਂ ਨੂੰ ਜਗਾਉਣ ਦਾ ਕੰਮ ਕਰਨਗੀਆਂ | ਇਸ ਸਬੰਧੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਇਨ੍ਹਾਂ ਰੈਲੀਆਂ ਸੰਬੰਧੀ ਪਾਰਟੀ ਵਰਕਰਾਂ ਵਿਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ¢ ਇਹ ਰੈਲੀਆਂ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਮੁੱਦਿਆਂ ਲਈ ਆਵਾਜ਼ ਬੁਲੰਦ ਕਰਨ ਦਾ ਵੱਡਾ ਮੰਚ ਸਾਬਤ ਹੋਣਗੀਆਂ ਕਿਉਂਕਿ ਮÏਜੂਦਾ ਸਰਕਾਰ ਹਰ ਮੋਰਚੇ 'ਤੇ ਫ਼ੇਲ੍ਹ ਰਹੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਲੋਕਾਂ ਨੂੰ ਹਕੀਕਤ ਤੋਂ ਜਾਣੂ ਕਰਵਾਇਆ ਜਾਵੇ | ਇਹ ਰੈਲੀਆਂ ਸਿਰਫ਼ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਲੋਕਾਂ ਨੂੰ ਆਪਣੇ ਹੱਕਾਂ ਅਤੇ ਪੰਜਾਬ ਦੇ ਭਵਿੱਖ ਲਈ ਜਾਗਰੂਕ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਹੋਵੇਗੀ ਤੇ ਚਹੰੂਤਰਫਾ ਮਾੜੇ ਹਾਲਾਤ ਵਿਚ ਘਿਰੇ ਪੰਜਾਬ ਨੂੰ ਬਾਹਰ ਕੱਢਣ ਲਈ 'ਪੰਜਾਬ ਬਚਾਓ' ਰੈਲੀਆਂ ਰਾਹੀਂ ਹਰ ਪਿੰਡ ਤੇ ਸ਼ਹਿਰ ਵਿਚ ਲੋਕਾਂ ਨੂੰ ਜਾਗਰੂਕ ਕਰਕੇ ਸੂਬੇ ਦੀ ਆਰਥਿਕ ਅਤੇ ਸਮਾਜਿਕ ਹਾਲਤ ਨੂੰ ਸੁਧਾਰਨ ਲਈ ਜਨ ਅੰਦੋਲਨ ਖੜ੍ਹਾ ਕਰਨਾ ਹੈ ਤਾਂ ਜੋ ਪੰਜਾਬ ਦੇ ਭਵਿੱਖ ਨੂੰ ਬਚਾਇਆ ਜਾ ਸਕੇ ¢ 'ਪੰਜਾਬ ਬਚਾਓ' ਰੈਲੀਆਂ ਰਾਹੀਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਨਤਕ ਮੰਚ 'ਤੇ ਉਠਾਇਆ ਜਾਵੇਗਾ¢ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ 'ਪੰਜਾਬ ਬਚਾਓ' ਰੈਲੀਆਂ ਸੂਬੇ ਦੀ ਸਿਆਸਤ ਵਿਚ ਇਕ ਨਵਾਂ ਮੋੜ ਸਾਬਤ ਹੋ ਸਕਦੀਆਂ ਹਨ ਅਤੇ ਲੋਕਾਂ ਨੂੰ ਜਗਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ¢
ਪਿਛਲੀ ਖ਼ਬਰ ਇਕਾਈ ਹਸਪਤਾਲ ਨੇ ਪੰਜਾਬ ਵਿਚ 'ਪਹਿਲੀ ਰੋਬੋਟਿਕ ਡੋਨਰ ਕਿਡਨੀ ਸਰਜਰੀ' ਸਫਲਤਾਪੂਰਵਕ ਕਰਕੇ ਰਚਿਆ ਇਤਿਹਾਸ <br/> ਅਗਲੀ ਖ਼ਬਰ ਖੇਤੀਬਾੜੀ ਅਧਿਕਾਰੀ ਖ਼ਿਲਾਫ਼ ਖਾਦ, ਕੀਟਨਾਸ਼ਕ ਤੇ ਬੀਜ ਵਿਕ੍ਰੇਤਾਵਾਂ ਦਾ ਸੰਘਰਸ਼ ਜਾਰੀ, ਦੂਜੇ ਦਿਨ ਵੀ ਕਾਰੋਬਾਰ ਠੱਪ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।