ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜੀਜੇ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਉਸ ਦੇ ਸਾਲਿਆਂ ਅਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਮਨਪਾਲ ਵਾਸੀ ਦੁੱਗਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਕਾਲੀ ਵਾਸੀ ਦੁੱਗਰੀ, ਪਿੰ੍ਰਸ ਵਾਸੀ ਡਾ. ਅੰਬੇਦਕਰ ਨਗਰ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਆਪਣੀ ਪਤਨੀ ਨਾਲ ਤਲਾਕ ਹੋ ਚੁੱਕਾ ਹੈ ਅਤੇ ਪਤਨੀ ਨੇ ਬੱਚੇ ਆਪਣੇ ਮਾਤਾ ਪਿਤਾ ਪਾਸ ਛੱਡਣ ਤੋਂ ਬਾਅਦ ਸ਼ਾਦੀ ਕਰਵਾ ਲਈ | ਬੀਤੇ ਦਿਨ ਉਹ ਆਪਣੇ ਬੱਚਿਆਂ ਨੂੰ ਮਿਲਣ ਲਈ ਸਹੁਰੇ ਘਰ ਗਿਆ ਤਾਂ ਕਥਿਤ ਦੋਸ਼ੀਆਂ ਵਲੋਂ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |