17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਕਾਰੋਬਾਰੀ ਤੋਂ ਇਕ ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਕੇਸ ਦਰਜ <br/>

ਅਜੀਤ ਡੈਸਕ 15-02-2026
ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਬਾ ਨੰਦ ਸਿੰਘ ਨਗਰ ਇਯਾਲੀ ਕਲਾਂ ਵਿਚ ਰਹਿੰਦੇ ਇਕ ਪ੍ਰਵਾਸੀ ਭਾਰਤੀ ਅਤੇ ਕਾਰੋਬਾਰ ਪਾਸੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗੁਰਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਬਾਬਾ ਨੰਦ ਸਿੰਘ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਨੂੰ ਵਿਦੇਸ਼ੀ ਨੰਬਰ ਤੋਂ ਇਕ ਕਾਲ ਆਈ ਅਤੇ ਫ਼ੋਨ ਕਰਨ ਵਾਲੇ ਵਿਅਕਤੀ ਵਲੋਂ ਉਸ ਪਾਸੋਂ ਇਕ ਗੈਂਗਸਟਰ ਦੇ ਨਾਮ 'ਤੇ ਇਕ ਕਰੋੜ ਦੀ ਫਿਰੌਤੀ ਮੰਗੀ ਗਈ | ਫਿਰੌਤੀ ਦੀ ਰਕਮ ਨਾ ਦੇਣ ਦੀ ਸੂਰਤ ਵਿਚ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ | ਗੁਰਪ੍ਰੀਤ ਸਿੰਘ ਦਾ ਪਰਿਵਾਰ ਵਿਦੇਸ਼ ਵਿਚ ਰਹਿੰਦਾ ਹੈ ਅਤੇ ਕੁੱਝ ਦਿਨ ਬਾਅਦ ਉਸਨੇ ਵੀ ਉਥੇ ਜਾਣਾ ਸੀ¢ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢

ਪਿਛਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਇਕੱਠੇ ਹੋਏ 1976 'ਚ ਪਾਸ ਹੋਏ ਵਿਦਿਆਰਥੀ ਅਗਲੀ ਖ਼ਬਰ ਭਿ੍ਸ਼ਟਾਚਾਰ ਮੁਕਤ ਪੰਜਾਬ ਬਣਾਉਣ ਦੇ ਦਾਅਵੇ ਕਰਨ ਵਾਲੀ 'ਆਪ' ਸਰਕਾਰ ਬੁਰੀ ਤਰ੍ਹਾਂ ਅਸਫਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।