ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 7 ਦੇ ਘੇਰੇ ਵਿਚ ਪੈਂਦੇ ਇਲਾਕੇ ਵਿਸ਼ਵਕਰਮਾ ਨਗਰ ਵਿਚ ਇਕ ਨੌਜਵਾਨ ਨੇ ਸ਼ੱਕੀ ਹਾਲਾਤਾਂ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਜਾਂਚ ਅਧਿਕਾਰੀ ਏ.ਐਸ.ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਬਿਹਾਰ ਦਾ ਰਹਿਣ ਵਾਲਾ ਸੀ ਅਤੇ ਇੱਥੇ ਕਿਰਾਏ 'ਤੇ ਰਹਿੰਦਾ ਸੀ | ਮਿ੍ਤਕ ਦੀ ਪਛਾਣ ਰਾਜ ਕੁਮਾਰ ਵਜੋਂ ਹੋਈ ਹੈ | ਪੁਲਿਸ ਜਾਂਚ ਕਰ ਰਹੀ ਹੈ | ਪੁਲਿਸ ਨੇ ਰਾਜੂ ਦੇ ਪਰਿਵਾਰਿਕ ਮੈਂਬਰਾਂ ਨੂੰ ਬਿਹਾਰ ਵਿਚ ਸੂਚਿਤ ਕਰ ਦਿੱਤਾ ਹੈ ਅਤੇ ਪਰਿਵਾਰ ਦੇ ਆਉਣ ਉਪਰੰਤ ਹੀ ਪੋਸਟਮਾਰਟਮ ਕੀਤਾ ਜਾਵੇਗਾ | ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਜਮ੍ਹਾ ਕਰਵਾ ਦਿੱਤਾ ਹੈ | ਮਿ੍ਤਕ ਇਕ ਨਿੱਜੀ ਕੰਪਨੀ ਵਿਚ ਨੌਕਰੀ ਕਰਦਾ ਸੀ |