17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਵਿਆਹ ਦੀ ਪੇਸ਼ਕਸ਼ ਠੁਕਰਾਉਣ 'ਤੇ ਗੁਆਂਢੀਆਂ ਵਲੋਂ ਕੀਤੇ ਹਮਲੇ 'ਚ ਨÏਜਵਾਨ ਜ਼ਖਮੀ <br/>

ਅਜੀਤ ਡੈਸਕ 15-02-2026
ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਸੁਭਾਸ਼ ਨਗਰ ਵਿਚ ਅੱਜ ਬਾਅਦ ਦੁਪਹਿਰ ਗੁਆਂਢੀਆਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖਮੀ ਹੋ ਗਿਆ ਹੈ | ਉਸ ਨੰੂ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ¢ ਜਾਣਕਾਰੀ ਅਨੁਸਾਰ ਘਟਨਾ ਅੱਜ ਉਸ ਵਕਤ ਵਾਪਰੀ, ਜਦੋਂ ਲਕਸ਼ੇ ਨਾਮੀ ਨੌਜਵਾਨ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਕਿ ਇਸ ਦÏਰਾਨ ਅੱਧੀ ਦਰਜਨ ਤੋਂ ਵੱਧ ਹਥਿਆਰਬੰਦ ਹਮਲਾਵਰਾਂ ਵਲੋਂ ਉਸ 'ਤੇ ਹਮਲਾ ਕਰ ਦਿੱਤਾ | ਇਹਨਾਂ ਵਿਚ ਉਨ੍ਹਾਂ ਦੇ ਗੁਆਂਢੀ ਵੀ ਸ਼ਾਮਿਲ ਦੱਸੇ ਜਾ ਰਹੇ ਹਨ | ਲੜਕੇ ਦੀ ਮਾਂ ਪੂਜਾ ਰਾਣੀ ਨੇ ਦੱਸਿਆ ਕਿ ਉਸ ਲੜਕੇ ਨੇ ਕੁੱਝ ਦਿਨ ਬਾਅਦ ਵਿਦੇਸ਼ ਜਾਣਾ ਸੀ | ਜਦੋਂ ਇਸ ਗੱਲ ਦਾ ਪਤਾ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲੇ ਪਰਿਵਾਰ ਨੂੰ ਲੱਗਿਆ ਤਾਂ ਉਨ੍ਹਾਂ ਨੇ ਆਪਣੀ ਲੜਕੀ ਦੀ ਸ਼ਾਦੀ ਉਨ੍ਹਾਂ ਦੇ ਲੜਕੇ ਨਾਲ ਕਰਵਾਉਣ ਦੀ ਪੇਸ਼ਕਸ਼ ਕੀਤੀ, ਜਿਸ ਨੂੰ ਕਿ ਉਨ੍ਹਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ | ਇਸ ਗੱਲ ਨੂੰ ਲੈਕੇ ਗੁਆਂਢੀ ਉਸ ਨਾਲ ਰੰਜਿਸ਼ ਰੱਖਣ ਲੱਗ ਪਏ | ਉਨ੍ਹਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ¢ ਲਹੂ ਲੁਹਾਨ ਹੋਇਆ ਲਕਸ਼ੇ ਉਥੇ ਹੀ ਡਿਗ ਗਿਆ | ਗੰਭੀਰ ਹਾਲਤ ਵਿਚ ਉਸ ਨੰੂ ਹਸਪਤਾਲ ਲਿਆਂਦਾ ਗਿਆ ਹੈ¢ ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਵੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਸੀ | ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ, ਜਿਸ ਆਧਾਰ 'ਤੇ ਪੁਲਿਸ ਵਲੋਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ¢

ਪਿਛਲੀ ਖ਼ਬਰ ਕਰਜ਼ੇ ਦੀਆਂ ਕਿਸ਼ਤਾਂ ਨਾ ਦੇਣ 'ਤੇ ਫਾਈਨਾਂਸ ਕੰਪਨੀ ਦੇ ਕਰਿੰਦਿਆਂ ਵਲੋਂ ਨੌਜਵਾਨ ਦੀ ਕੁੱਟਮਾਰ, ਤਿੰਨ ਖ਼ਿਲਾਫ਼ ਕੇਸ ਦਰਜ... ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਨੌਜਵਾਨ ਨੇ ਕੀਤੀ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।