ਲੁਧਿਆਣਾ, 14 ਫਰਵਰੀ (ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਨੂੰ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਗੁਰਪਾਲ ਨਗਰ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਦੀ ਸ਼ਿਕਾਇਤ 'ਤੇ ਭਗਵੰਤ ਸਿੰਘ ਪਰਮਾਰ, ਅਰਸ਼ਦੀਪ ਸਿੰਘ ਵਾਸੀ ਪੱਖੋਵਾਲ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਦੀ ਯੂਅਰ ਇਮੀਗ੍ਰੇਸ਼ਨ ਕੰਪਨੀ ਹੈ ਅਤੇ ਕਥਿਤ ਦੋਸ਼ੀਆਂ ਨੇ ਉਸ ਨੰੂ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 9 ਲੱਖ ਰੁਪਏ ਲੈ ਲਏ, ਪਰ ਕਥਿਤ ਦੋਸ਼ੀਆਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ | ਇਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਜਗਦੀਪ ਸਿੰਘ ਵਾਸੀ ਆਦਮਪੁਰ ਦੀ ਸ਼ਿਕਾਇਤ 'ਤੇ ਦੀਪਕ ਸਿੰਘ ਚÏਹਾਨ ਅਤੇ ਮੁਸਕਾਨ ਸ਼ਰਮਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਉਕਤ ਕਥਿਤ ਦੋਸ਼ੀਆਂ ਉਤੇ ਵੀ ਸ਼ਿਕਾਇਤਕਰਤਾ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 2 ਲੱਖ, 77 ਹਜ਼ਾਰ ਦੀ ਨਕਦੀ ਲੈਣ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ¢