17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ਼ਿਮਲਾਪੁਰੀ ਨੰੂ ਮਿਲੀ ਪਾਣੀ ਦੀ ਵੱਡੀ ਸੌਗਾਤ

ਸ਼ਿਮਲਾਪੁਰੀ ਵਿਖੇ ਵਾਰਡ ਨੰਬਰ 40 ਦੀ ਗਲੀ ਨੰਬਰ 5 ਵਿਚ ਨਵੇਂ ਲਗਾਏ ਗਏ ਟਿਊਬਵੈੱਲ ਦਾ ਉਦਘਾਟਨ ਕਰਨ ਮੌਕੇ ਮੌਜੂਦ ਡਿਪਟੀ ਮੇਅਰ ਪਿ੍ੰਸ ਜੌਹਰ ਤੇ ਹੋਰ | ਅਜੀਤ ਤਸਵੀਰ <br/> 15-02-2026
ਲੁਧਿਆਣਾ, 14 ਫਰਵਰੀ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ | ਡਿਪਟੀ ਮੇਅਰ ਪਿ੍ੰਸ ਜੌਹਰ ਨੇ ਸ਼ਿਮਲਾਪੁਰੀ ਵਿਖੇ ਵਾਰਡ ਨੰਬਰ 40 ਦੀ ਗਲੀ ਨੰਬਰ 5 ਵਿਚ ਨਵੇਂ ਲਗਾਏ ਗਏ 25 ਐਚ.ਪੀ. ਟਿਊਬਵੈੱਲ ਦਾ ਉਦਘਾਟਨ ਕੀਤਾ | ਇਸ ਮੌਕੇ ਡਿਪਟੀ ਮੇਅਰ ਪਿ੍ੰਸ ਜੌਹਰ ਨੇ ਕਿਹਾ ਕਿ ਇਹ ਟਿਊਬਵੈੱਲ ਇਲਾਕਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਨੰੂ ਧਿਆਨ ਵਿਚ ਰੱਖਦੇ ਹੋਏ ਲਗਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਨਾਲ ਸ਼ਿਮਲਾਪੁਰੀ ਅਤੇ ਨੇੜਲੇ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਹੋਰ ਬਿਹਤਰ ਅਤੇ ਸੁਚਾਰੂ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਸਮੁੱਚੇ ਵਿਕਾਸ ਲਈ ਵਚਨਬੱਧ ਹੈ | ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਨੰੂ ਮਜ਼ਬੂਤ ਕਰਨਾ ਅਤੇ ਲੋਕਾਂ ਨੰੂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ | ਇਸ ਮੌਕੇ ਯਸ਼ਪਾਲ ਸ਼ਰਮਾ, ਹਰਦੀਪ ਸਿੰਘ, ਕੁਲਬੀਰ ਸਿੰਘ, ਹਰਜਿੰਦਰ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ, ਵਰਿੰਦਰ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਕਮਲ ਰੰਧਾਵਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਰੋਟਰੀ ਕਲੱਬ ਵਲੋਂ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਨੰੂ ਹੈਾਡਵਾਸ਼ ਸਟੇਸ਼ਨ ਦਾਨ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।