17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੀ. ਏ. ਯੂ. ਵਿਖੇ ਕਰਵਾਇਆ 12ਵਾਂ ਪੈਨਸ਼ਨਰ ਅਤੇ ਮੁਲਾਜ਼ਮ ਮੇਲਾ <br/>

ਪੀ.ਏ.ਯੂ. ਵਿਖੇ ਪੈਨਸ਼ਨਰਜ਼ ਯੂਨੀਅਨ ਵਲੋਂ ਕਰਵਾਏ ਗਏ ਮੇਲੇ ਦਾ ਗੁਬਾਰੇ ਛੱਡ ਕੇ ਉਦਘਾਟਨ ਕਰਦੇ ਹੋਏ ਪੀ.ਏ.ਯੂ. ਦੇ ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਅਤੇ ਹੋਰ | ਅਜੀਤ ਤਸਵੀਰ <br/> 15-02-2026
ਲੁਧਿਆਣਾ, 14 ਫਰਵਰੀ (ਜਤਿੰਦਰ ਭੰਬੀ)-ਪੀ.ਏ.ਯੂ. ਪੈਨਸ਼ਨਰਜ਼ ਅਤੇ ਰਿਟਾਈਰੀਜ਼ ਵੈੱਲਫੇਅਰ ਐਸੋਸੀਏਸ਼ਨ ਅਤੇ ਪੀ.ਏ.ਯੂ. ਇੰਪਲਾਈਜ਼ ਯੂਨੀਅਨ ਵਲੋ ਪੀ.ਏ.ਯੂ. ਫੋਰਥ ਕਲਾਸ ਵਰਕਰਜ਼ ਯੂਨੀਅਨ, ਗਡਵਾਸੂ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ, ਗਡਵਾਸੂ ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਪੀ.ਏ.ਯੂ. ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੀ.ਏ.ਯੂ. ਵਿਖੇ 12ਵੇਂ ਪੈਨਸ਼ਨਰ ਅਤੇ ਮੁਲਾਜ਼ਮ ਮੇਲਾ ਕਰਵਾਇਆ ਗਿਆ | ਇਸ ਮੇਲੇ ਦਾ ਉਦਘਾਟਨ ਪੀ.ਏ.ਯੂ. ਦੇ ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਵਲੋਂ ਕੀਤਾ ਗਿਆ | ਇਸ ਮੇਲੇ ਵਿਚ ਭਾਰੀ ਗਿਣਤੀ ਵਿਚ ਪੈਨਸ਼ਨਰਜ਼ ਅਤੇ ਮੁਲਾਜ਼ਮ ਸ਼ਾਮਿਲ ਹੋਏ | ਪੀ.ਏ.ਯੂ. ਪੈਨਸ਼ਨਰਜ਼ ਅਤੇ ਰਿਟਾਈਰੀਜ਼ ਵੈੱਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਜੇ.ਐਲ. ਨਾਰੰਗ ਵਲੋਂ ਮੁੱਖ ਮਹਿਮਾਨ ਨੂੰ ਅਤੇ ਮੇਲੇ ਵਿਚ ਸ਼ਾਮਿਲ ਹੋਏ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਨੂੰ ਜੀ ਆਇਆਂ ਕਿਹਾ ਗਿਆ | ਮੁੱਖ ਮਹਿਮਾਨ ਡਾ. ਗੋਸਲ ਵਲੋ ਇਸ ਮੇਲੇ ਦੇ ਸਫਲਤਾ ਪੂਰਕ ਪ੍ਰਬੰਧ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਗਈ | ਮੇਲੇ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਚਰਨ ਸਿੰਘ ਗੁਰਮ ਨੇ ਦੱਸਿਆ ਕਿ ਇਹ ਮੇਲੇ ਦੀ ਸ਼ੁਰੂਆਤ ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੇ ਸਾਬਕਾ ਪ੍ਰਧਾਨ ਸਵਰਗਵਾਸੀ ਰੂਪ ਸਿੰਘ ਰੂਪਾ ਵਲੋਂ ਕੀਤੀ ਗਈ ਸੀ | ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ ਵਲੋਂ ਪੀ.ਏ.ਯੂ. ਦੇ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦਾ ਇਸ ਮੇਲੇ ਵਿਚ ਸ਼ਾਮਿਲ ਹੋਣ ਲਈ ਅਤੇ ਮੇਲੇ ਪ੍ਰਤੀ ਜੋ ਉਤਸ਼ਾਹ ਦਿਖਾਇਆ ਗਿਆ, ਉਸ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਇਸ ਮੇਲੇ ਵਿਚ ਪਰਮਜੀਤ ਸਿੰਘ ਗਿੱਲ, ਡਾ: ਗੁਲਜ਼ਾਰ ਪੰਧੇਰ, ਜੋਗਿੰਦਰ ਰਾਮ, ਕੁਲਦੀਪ ਸਿੰਘ, ਸਤਨਾਮ ਸਿੰਘ, ਦਰਸ਼ਨ ਸਿੰਘ, ਇਕਬਾਲ ਸਿੰਘ, ਰਮੇਸ਼ ਮਸੰਦ, ਲਾਲ ਬਹਾਦਰ ਯਾਦਵ, ਨਵਨੀਤ ਸ਼ਰਮਾ, ਬਿੱਕਰ ਸਿੰਘ, ਨਰਿੰਦਰ ਸਿੰਘ ਸੇਖੋਂ, ਕੇਸ਼ਵ ਸੈਣੀ, ਗੁਰਇਕਬਾਲ ਸਿੰਘ, ਧਰਮਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ, ਸਤਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਰਜੀਤ ਸਿੰਘ, ਕਰਨੈਲ ਸਿੰਘ, ਜਗਦੀਪ ਸਿੰਘ, ਰਕੇਸ਼ ਕੁਮਾਰ, ਸੁਰਿੰਦਰ ਸਿੰਘ, ਪਿ੍ੰਸ ਗਰਗ, ਹੁਸਨ ਕੁਮਾਰ, ਬਰਿੰਸਰ ਸਿੰਘ ਪੰਡੋਰੀ ਸਪਤਕਲਾ, ਰਾਜ ਪਾਲ ਵਰਮਾ (ਗਡਵਾਸੂ ਪੈਨਸ਼ਨਰਜ਼ ਐਸੋਸੀਏਸ਼ਨ) ਦਲਜੀਤ ਸਿੰਘ, ਪ੍ਰਧਾਨ, ਹਰਸਿਮਰਨ ਸਿੰਘ, ਜਨਰਲ ਸਕੱਤਰ (ਗਡਵਾਸੂ, ਯੂਨੀਅਨ) ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਫ੍ਰੀ-ਸਟਾਈਲ ਕੁਸ਼ਤੀ ਮੁਕਾਬਲੇ 'ਚ ਸੈ. ਸੋ. ਕਾ. ਸੀ. ਸੈ. ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਆਟੋ ਰਿਕਸ਼ਾ ਚਾਲਕ ਤੋਂ ਹਜ਼ਾਰਾਂ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।