ਲੁਧਿਆਣਾ, 14 ਫਰਵਰੀ (ਭੁਪਿੰਦਰ ਸਿੰਘ ਬੈਂਸ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਹਮਰਾਹੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਦੇਵ ਕ੍ਰਿਸ਼ਨ ਮੌਦਗਿਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਵਲੋਂ ਸਰਬਜੀਤ ਸਿੰਘ ਸਿੰਘ ਚੌਕੀਮਾਨ ਨੰੂ ਜ਼ਿਲ੍ਹਾ ਜਨਰਲ ਸਕੱਤਰ ਤੇ ਕੁਲਦੀਪ ਸਿੰਘ ਨੰੂ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਮੌਜੂਦ ਸਨ |