17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੀ. ਏ. ਯੂ. ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ 'ਚ ਐਲੂਮਨੀ ਇਕੱਤਰਤਾ ਅਤੇ ਸਾਲਾਨਾ ਸਮਾਰੋਹ <br/>

ਪੀ.ਏ.ਯੂ. ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਦੇ ਸਾਲਾਨਾ ਸਮਾਰੋਹ ਦੌਰਾਨ ਮੁੱਖ ਮਹਿਮਾਨ ਡਾ. ਸਤਿਬੀਰ ਸਿੰਘ ਗੋਸਲ ਵਾਈਸ ਚਾਂਸਲਰ ਪੀ.ਏ.ਯੂ. ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਵਿਦਿਆਰਥੀ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ | ਅਜੀਤ ਤਸਵੀਰ <br/> 15-02-2026
ਲੁਧਿਆਣਾ, 14 ਫਰਵਰੀ (ਜਤਿੰਦਰ ਭੰਬੀ)-ਪੀ.ਏ.ਯੂ. ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਪਹਿਲੀ ਐਲੂਮਨੀ ਮੀਟ ਅਤੇ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਡਾ. ਸਤਿਬੀਰ ਸਿੰਘ ਗੋਸਲ ਵਾਈਸ ਚਾਂਸਲਰ ਪੀ.ਏ.ਯੂ. ਨੇ ਆਪਣੇ ਭਾਸ਼ਣ ਵਿਚ ਪਹਿਲੀ ਐਲੂਮਨੀ ਇਕੱਤਰਤਾ ਅਤੇ ਸਾਲਾਨਾ ਸਮਾਗਮ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਹਮੇਸ਼ਾ ਤੋਂ ਹੀ ਪੰਜਾਬ ਦੇ ਹਰ ਇਲਾਕੇ ਦੇ ਕਿਸਾਨਾਂ ਲਈ ਮਾਰਗ ਦਰਸ਼ਕ ਰਹੀ ਹੈ | ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ ਕਿ ਇਸ ਕਾਲਜ ਦੇ ਪਹਿਲੇ ਬੈਚ ਨੇ ਇੱਥੇ ਪੜ੍ਹ ਕੇ ਡਿਗਰੀ ਪੂਰੀ ਕਰ ਲਈ ਹੈ ਅਤੇ ਬਹੁਤੇ ਵਿਦਿਆਰਥੀਆਂ ਨੇ ਐਮ.ਐਸ.ਸੀ. ਵਿਚ ਪੀ.ਏ.ਯੂ. ਅਤੇ ਹੋਰ ਥਾਵਾਂ 'ਤੇ ਦਾਖਲਾ ਲੈ ਲਿਆ ਹੈ | ਉਨ੍ਹਾਂ ਕਾਲਜ ਦੇ ਵਿਦਿਆਰਥੀਆਂ ਵਲੋਂ ਯੂਥ ਫੈਸਟੀਵਲ ਅਤੇ ਖੇਡਾਂ ਦੇ ਖੇਤਰ 'ਚ ਪ੍ਰਾਪਤੀਆਂ ਦੱਸਦਿਆਂ ਕਿਹਾ ਕਿ ਪੂਰਾ ਸਟਾਫ਼ ਵਧਾਈ ਦਾ ਪਾਤਰ ਹੈ | ਵਿਸ਼ੇਸ਼ ਮਹਿਮਾਨ ਡਾ. ਐਸ.ਡੀ. ਖੇਪੜ, ਸਾਬਕਾ ਡੀਨ, ਖੇਤੀ ਇੰਜੀਨੀਅਰਿੰਗ ਕਾਲਜ, ਪੀ.ਏ.ਯੂ. ਲੁਧਿਆਣਾ ਅਤੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦੇ ਪਹਿਲੇ ਨਿਰਦੇਸ਼ਕ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਐਲੂਮਨੀ ਮੀਟ ਕਿਸੇ ਵੀ ਸਿੱਖਿਆ ਸੰਸਥਾ ਲਈ ਬਹੁਤ ਮਹੱਤਵਪੂਰਨ ਮÏਕਾ ਹੁੰਦਾ ਹੈ | ਡਾ. ਮਨਮੋਹਨਜੀਤ ਸਿੰਘ ਡੀਨ ਪੀ.ਏ.ਯੂ. ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮÏਕੇ ਡਾ. ਐਚ.ਐਸ. ਧਾਲੀਵਾਲ ਸਾਬਕਾ ਡੀਨ ਪੀ.ਏ.ਯੂ. ਲੁਧਿਆਣਾ, ਡਾ. ਐਚ.ਐਸ. ਸਾਬਕਾ ਨਿਰਦੇਸ਼ਕ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ, ਡਾ. ਪੀ.ਐਸ. ਅÏਲਖ, ਡਾ. ਐਚ.ਐਸ. ਗਰੇਵਾਲ, ਮਨਦੀਪ ਸਿੰਘ, ਡਾ. ਵਿਜੈ ਕੁਮਾਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਪੀ. ਏ. ਯੂ. ਦੇ ਨੌਜਵਾਨ ਵਿਗਿਆਨੀਆਂ ਦੀ ਟੀਮ ਨੇ ਰਾਸ਼ਟਰ ਪੱਧਰੀ ਕਾਨਫਰੰਸ 'ਚ ਸਫਲਤਾ ਹਾਸਿਲ ਕੀਤੀ <br/> ਅਗਲੀ ਖ਼ਬਰ 'ਆਪ' ਆਗੂ ਬੀਬੀ ਮਾਨ ਵਲੋਂ ਹੰਕਾਰ ਭਰੇ ਸ਼ਬਦ ਬੋਲਣਾ ਲੋਕਤੰਤਰ ਦਾ ਘਾਣ-ਬਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।