17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮੇਅਰ ਇੰਦਰਜੀਤ ਕੌਰ ਵਲੋਂ ਕਰਮਸਰ ਤੇ ਨਲਵਾ ਕਾਲੋਨੀ 'ਚ ਇੰਟਰਲਾਕਿੰਗ ਟਾਇਲ ਪੋ੍ਰਜੈਕਟ ਦੀ ਸ਼ੁਰੂਆਤ

ਅਜੀਤ ਡੈਸਕ 15-02-2026
ਲੁਧਿਆਣਾ, 14 ਫਰਵਰੀ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਵਾਰਡ ਨੰਬਰ 13 ਦੀ ਕਰਮਸਰ ਕਾਲੋਨੀ ਤੇ ਨਲਵਾ ਕਾਲੋਨੀ ਵਿਚ ਇੰਟਰਲਾਕਿੰਗ ਲਗਾਉਣ ਦੇ ਵੱਡੇ ਪੋ੍ਰਜੈਕਟ ਦੀ ਸ਼ੁਰੂਆਤ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਤੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਲਗਭਗ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਪੋ੍ਰਜੈਕਟ ਦੇ ਉਦਘਾਟਨ ਸਮਾਗਮ ਵਿਚ ਇਲਾਕਾ ਨਿਵਾਸੀ ਵੀ ਵੱਡੀ ਗਿਣਤੀ ਵਿਚ ਮੌਜੂਦ ਰਹੇ | ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਵਾਰਡ ਵਿਚ ਸੜਕਾਂ ਅਤੇ ਪਾਣੀ ਸੀਵਰੇਜ ਲਾਈਨਾਂ ਦੇ ਕਈ ਮਹੱਤਵਪੂਰਨ ਕੰਮ ਪਹਿਲਾ ਹੀ ਕਰਵਾਏ ਜਾ ਚੁੱਕੇ ਹਨ ਅਤੇ ਹੋਰ ਵਿਕਾਸ ਕਾਰਜ ਵੀ ਜਲਦ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਅਧਿਕਾਰੀਆਂ ਨੰੂ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕਰਨ ਅਤੇ ਨਿਰਧਾਰਿਤ ਸਮੇਂ ਅੰਦਰ ਕੰਮ ਪੂਰਾ ਕਰਨ ਨਿਰਦੇਸ਼ ਦਿੱਤੇ |

ਪਿਛਲੀ ਖ਼ਬਰ ਵੀਨਸ ਲੇਡੀਜ਼ ਕਲੱਬ ਵਲੋਂ ਵੈਲੇਨਟਾਈਨ ਡੇ ਜੋਸ਼ੋ ਖਰੋਸ਼ ਨਾਲ ਮਨਾਇਆ <br/> ਅਗਲੀ ਖ਼ਬਰ ਪੀ. ਏ. ਯੂ. ਦੇ ਨੌਜਵਾਨ ਵਿਗਿਆਨੀਆਂ ਦੀ ਟੀਮ ਨੇ ਰਾਸ਼ਟਰ ਪੱਧਰੀ ਕਾਨਫਰੰਸ 'ਚ ਸਫਲਤਾ ਹਾਸਿਲ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।