17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਾਲ 'ਚ ਤਿੰਨ ਤੋਂ ਚਾਰ ਵਾਰ ਖ਼ੂਨਦਾਨ ਕਰਨ ਨਾਲ ਬਿਮਾਰੀਆਂ ਤੋਂ ਮਿਲਦੀ ਹੈ ਰਾਹਤ-ਪਿ੍ੰ. ਸਹਿਜਪਾਲ ਸਿੰਘ

ਅਜੀਤ ਡੈਸਕ 15-02-2026
ਆਲਮਗੀਰ, 14 ਫਰਵਰੀ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਐਨ.ਐਸ.ਐਸ. ਵਿੰਗ ਦੇ ਪ੍ਰੋਜੈਕਟ ਅਫ਼ਸਰ ਜਸਵੀਰ ਸਿੰਘ ਦੇ ਸਹਿਯੋਗ ਨਾਲ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਸੁਸਾਇਟੀ ਵਲੋਂ 866ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ¢ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਪਿ੍ੰਸੀਪਲ ਸਹਿਜਪਾਲ ਸਿੰਘ ਨੇ ਥੈਲੇਸੀਮੀਆਂ ਪੀੜਤ ਬੱਚਿਆਂ ਦੇ ਭਲੇ ਲਈ ਲਗਾਏ ਗਏ ਖ਼ੂਨਦਾਨ ਕੈਂਪ ਦੀ ਸ਼ਲਾਘਾ ਕੀਤੀ ਅਤੇ ਕਿਹਾ ਇਸ ਉਪਰਾਲੇ ਨਾਲ ਕਈ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ¢ ਉਨ੍ਹਾਂ ਕਿਹਾ ਕਿ ਸਾਲ ਚ ਤਿੰਨ ਤੋਂ ਚਾਰ ਵਾਰ ਖ਼ੂਨਦਾਨ ਕਰਨ ਨਾਲ ਵੱਡੀਆਂ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ ਅਤੇ ਅਸੀਂ ਤੰਦਰੁਸਤ ਰਹਿ ਸਕਦੇ ਹਾਂ¢ ਇਸ ਮÏਕੇ ਪਿ੍ੰਸੀਪਲ ਸਹਿਜਪਾਲ ਸਿੰਘ ਨੇ ਖ਼ੂਨਦਾਨ ਕਰ ਰਹੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਹੌਂਸਲਾ ਅਫਜ਼ਾਈ ਕੀਤੀ¢ ਇਸ ਮÏਕੇ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਨੇ ਦੱਸਿਆ ਡਾ: ਅਮਨਪ੍ਰੀਤ ਕÏਰ ਬੀ.ਟੀ.ਓ. ਸਿਵਲ ਹਸਪਤਾਲ ਬਲੱਡ ਬੈਂਕ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖ਼ੂਨ ਥੈਲੇਸੀਮੀਆਂ ਪੀੜਤ ਬਚਿਆਂ ਨੂੰ ਨਿਸ਼ਕਾਮ ਰੂਪ ਵਿਚ ਦਿੱਤਾ ਜਾਵੇਗਾ¢ ਇਸ ਮੌਕੇ ਡਾ. ਰਾਜਵੀਰ ਕÏਰ, ਸੁਰਿੰਦਰ ਕÏਰ ਸੰਧੂ, ਡਾ. ਸ਼ੇਰਿਆ, ਰਾਣਾ ਸਿੰਘ ਦਾਦ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ ਸੋਹਲ, ਸੁਖਵਿੰਦਰ ਕÏਰ, ਨੀਰੂ, ਪ੍ਰਭਜੋਤ ਹਾਜ਼ਰ ਸਨ¢
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਖੇਡ ਟੂਰਨਾਮੈਂਟ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਐਸ. ਕੇ. ਐਸ. ਕੇ. ਐਜੂਕੇਸ਼ਨਲ ਇੰਸਟੀਚਿਊਟ 'ਚ ਸਾਲਾਨਾ ਸ਼ੋਅ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।