ਲੁਧਿਆਣਾ, 14 ਫਰਵਰੀ (ਜਤਿੰਦਰ ਭੰਬੀ)-ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ ਨੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਕਿਸਾਨਾਂ ਦੇ ਹੱਕ ਵਿਚ ਦਿੱਤੇ ਗਏ ਬਿਆਨ ਦੀ ਪੋ੍ਰੜ੍ਹਤਾ ਕਰਦਿਆਂ ਕਿਹਾ ਕਿ ਭਾਰਤ-ਅਮਰੀਕਾ ਅੰਤਰਿਮ ਵਪਾਰਕ ਸਮਝੌਤੇ ਦਾ ਰਾਹੁਲ ਗਾਂਧੀ ਵਲੋਂ ਵਿਰੋਧ ਕਰਨਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਕਾਂਗਰਸ ਹੀ ਇਕ ਅਜਿਹੀ ਪਾਰਟੀ ਹੈ, ਜੋ ਹਰ ਇਕ ਵਰਗ ਬਾਰੇ ਸੋਚਦੀ ਹੈ | ਉਨ੍ਹਾਂ ਕਿਸਾਨੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਕੋਈ ਪਾਰਟੀ ਕਿਸਾਨਾਂ ਦੀ ਬਾਂਹ ਫੜਦੀ ਹੈ ਤਾਂ ਉਹ ਕਾਂਗਰਸ ਪਾਰਟੀ ਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਬਚਾਉਣਾ ਅੱਜ ਸਮੇਂ ਦੀ ਮੁੱਖ ਲੋੜ ਬਣ ਚੁੱਕਾ ਹੈ |