17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਡੀ. ਏ. ਵੀ. ਸਕੂਲ ਦੇ ਵਿਦਿਆਰਥੀਆਂ ਦਾ ਵੈੱਟ ਲੈਂਡ ਅਤੇ ਬਰਡ ਸੈਂਚੁਰੀ ਦਾ ਵਿੱਦਿਅਕ ਦੌਰਾ <br/>

ਡੀ.ਏ.ਵੀ. ਸਕੂਲ ਦੇ ਵਿਦਿਆਰਥੀ ਵੈਟ ਲੈਂਡ ਅਤੇ ਬਰਡ ਸੈਂਚੁਰੀ ਦਾ ਵਿੱਦਿਅਕ ਦੌਰਾ ਕਰਨ ਮੌਕੇ ਹਰੀਕੇ ਪਤਨ ਵਿਖੇ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ | ਅਜੀਤ ਤਸਵੀਰ <br/> 15-02-2026
ਫੁੱਲਾਂਵਾਲ, 14 ਫਰਵਰੀ (ਮਨਜੀਤ ਸਿੰਘ ਦੁੱਗਰੀ)-ਡੀ.ਏ.ਵੀ. ਪਬਲਿਕ ਸਕੂਲ, ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ), ਦੇ ਛੇਵੀਂ ਤੋਂ ਨੌਵੀਂ ਜਮਾਤ ਦੇ ਲਗਭਗ 50 ਵਿਦਿਆਰਥੀਆਂ ਵਲੋਂ ਵਾਤਾਵਰਨ ਜਾਗਰੂਕਤਾ ਅਤੇ ਜੰਗਲੀ ਜੀਵ ਸੰਭਾਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਈਕੋ ਕਲੱਬ ਦੇ ਸਹਿਯੋਗ ਨਾਲ ਹਰੀਕੇ ਪੱਤਣ ਦਾ ਦੌਰਾ ਕੀਤਾ | ਇਸ ਦੌਰੇ ਦੌਰਾਨ ਜੰਗਲੀ ਜੀਵ ਫ਼ੋਟੋਗਰਾਫ਼ਰ ਅਸੀਮ ਕੁਮਾਰ ਅਤੇ ਗਗਨ ਬੇਦੀ ਦੀ ਅਗਵਾਈ ਹੇਠ ਵੈਟ ਲੈਂਡ ਕਮ ਬਰਡ ਸੈਂਚੁਰੀ ਦੀ ਪੜਚੋਲ ਕੀਤੀ ਅਤੇ ਜੈਵ ਵਿਭਿੰਨਤਾ ਅਤੇ ਪ੍ਰਵਾਸੀ ਪੰਛੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਉਨ੍ਹਾਂ ਨੇ ਇਸ ਖੇਤਰ ਦੇ ਸਭਿਆਚਾਰਕ ਅਤੇ ਵਾਤਾਵਰਨਿਕ ਮਹੱਤਵ ਬਾਰੇ ਸਮਝਦੇ ਹੋਏ ਗੁਰਦੁਆਰਾ ਸਾਹਿਬ ਅਤੇ ਅਜਾਇਬ ਘਰ ਦਾ ਵੀ ਦੌਰਾ ਕੀਤਾ | ਇਹ ਪ੍ਰੋਜੈਕਟ ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਅਧੀਨ ਪੂਰਾ ਕੀਤਾ ਗਿਆ | ਸਕੂਲ ਵਲੋਂ ਡਾ. ਕੇ.ਐਸ. ਬਾਥ, ਸੰਯੁਕਤ ਨਿਰਦੇਸ਼ਕ, ਅਤੇ ਡਾ. ਮੰਦਾਕਿਨੀ ਠਾਕੁਰ, ਪ੍ਰੋਜੈਕਟ ਸਾਇੰਟਿਸਟ, ਸਾਇੰਸ ਐਂਡ ਇਨਵਾਇਰਨਮੈਂਟ ਆਊਟਰੀਚ, ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ, ਸੈਕਟਰ 26, ਚੰਡੀਗੜ੍ਹ ਦਾ ਉਨ੍ਹਾਂ ਸਮਰਥਨ ਅਤੇ ਮਾਰਗ ਦਰਸ਼ਨ ਲਈ ਧੰਨਵਾਦ ਕੀਤਾ ਗਿਆ | ਈਕੋ ਕਲੱਬ ਇੰਚਾਰਜ ਸ੍ਰੀਮਤੀ ਪੂਜਾ ਸਿੰਘ ਨੇ ਚਾਨਣਾ ਪਾਇਆ ਕਿ ਅਜਿਹੇ ਵਿੱਦਿਅਕ ਦੌਰੇ ਕਲਾਸ ਰੂਮ ਦੇ ਅੰਦਰ ਸਿੱਖਣ ਤੋਂ ਇਲਾਵਾ ਵਿਹਾਰਕ ਅਨੁਭਵ ਪ੍ਰਦਾਨ ਕਰਦੇ ਹਨ ਅਤੇ ਵਾਤਾਵਰਨ ਪ੍ਰਤੀ ਜਾਗਰੂਕ ਨਾਗਰਿਕ ਬਣਨ ਲਈ ਉਤਸ਼ਾਹਿਤ ਕਰਦੇ ਹਨ | ਪਿ੍ੰਸੀਪਲ ਡਾ. ਸਤਵੰਤ ਕੌਰ ਭੁੱਲਰ ਨੇ ਈਕੋ ਕਲੱਬ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਅਜਿਹੇ ਦੌਰੇ ਜੀਵਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ |

ਪਿਛਲੀ ਖ਼ਬਰ ਮਾਲਵਾ ਸੈਂਟਰ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਲੋਂ ਟਾਈ ਐਂਡ ਡਾਈ ਵਰਕਸ਼ਾਪ 2026 ਕਰਵਾਈ <br/> ਅਗਲੀ ਖ਼ਬਰ ਵਪਾਰ ਸਮਝੌਤੇ ਨੂੰ ਲੈ ਕੇ ਰਾਹੁਲ ਗਾਂਧੀ ਵਲੋਂ ਕਿਸਾਨਾਂ ਦੇ ਹੱਕ ਵਿਚ ਮਾਰਿਆ ਹਾਅ ਦਾ ਨਾਅਰਾ ਸ਼ਲਾਘਾਯੋਗ-ਚੇਅਰਮੈਨ ਹੁੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।