21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਵਲੋਂ ਹੜ੍ਹ ਪੀੜਤਾਂ ਲਈ ਕਣਕ ਦਾ ਟਰੱਕ ਰਵਾਨਾ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿਤਾਂ ਲਈ ਹਮੇਸ਼ਾ ਮੋਹਰੀ ਹੋ ਕੇ ਲੜਾਈ ਲੜਦਾ ਹੈ-ਐਡਵੋਕੇਟ ਹਰਨਾਮਪੁਰਾ <br/>

ਪਿੰਡ ਹਰਨਾਮਪੁਰਾ ਤੋਂ ਹੜ੍ਹ ਪੀੜਤਾਂ ਲਈ ਕਣਕ ਦਾ ਟਰੱਕ ਰਵਾਨਾ ਕਰਨ ਸਮੇਂ ਹਲਕਾ ਇੰਚਾਰਜ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਨਾਲ ਸ਼ੁੱਭਇੰਦਰ ਸਿੰਘ ਡੈਵੀ, ਜਸਵੰਤ ਸਿੰਘ ਹਰਨਾਮਪੁਰਾ, ਵਿੱਕੀ ਸੋਹਲ, ਸੁਖਵਿੰਦਰ ਸਿੰਘ ਹਰਨਾਮਪੁਰਾ, ਸੁਖਦਰਸ਼ਨ ਸਿੰਘ ਪੋਹੀੜ ਅਤੇ ਹੋਰ¢ ਤਸਵੀਰ-ਜਰਨੈਲ ਸਿੰਘ ਪੱਟੀ <br/> 18-02-2026
ਆਲਮਗੀਰ, 17 ਫਰਵਰੀ (ਜਰਨੈਲ ਸਿੰਘ ਪੱਟੀ)-ਪੰਜਾਬ ਅਤੇ ਪੰਜਾਬੀਆਂ 'ਤੇ ਪਈ ਕਿਸੇ ਵੀ ਕੁਦਰਤੀ ਮੁਸੀਬਤ ਨਾਲ ਨਜਿੱਠਣ ਲਈ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਅਤੇ ਆਗੂ ਹਮੇਸ਼ਾ ਮੋਢੇ ਨਾਲ ਮੋਢਾ ਲਗਾ ਕੇ ਪਹਿਲੀ ਕਤਾਰ ਵਿਚ ਖੜੇ ਨਜ਼ਰ ਆਉਂਦੇ ਹਨ ¢ ਉਪਰੋਕਤ ਸ਼ਬਦ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਫ਼ਿਰੋਜ਼ਪੁਰ ਦੇ ਹੜ੍ਹ ਪੀੜਤਾਂ ਲਈ ਕਣਕ ਦਾ ਟਰੱਕ ਰਵਾਨਾ ਕਰਨ ਸਮੇਂ ਹਾਜ਼ਰੀਨ ਨਾਲ ਸਾਂਝੇ ਕੀਤੇ ¢ ਸਥਾਨਕ ਪਿੰਡ ਹਰਨਾਮਪੁਰਾ ਤੋਂ ਕਣਕ ਦਾ ਟਰੱਕ ਰਵਾਨਾ ਕਰਨ ਸਮੇਂ ਨੈਸ਼ਨਲ ਐਵਾਰਡ ਜੇਤੂ, ਹਲਕਾ ਇੰਚਾਰਜ ਐਡਵੋਕੇਟ ਹਰਨਾਮਪੁਰਾ ਨੇ ਦੱਸਿਆ ਕਿ ਹਲਕਾ ਗਿੱਲ ਦੇ ਸਰਕਲ ਪ੍ਰਧਾਨਾਂ ਨੇ ਸਮੂਹ ਹਲਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਕੱਤਰ ਕੀਤੀ 200 ਕੁਇੰਟਲ ਕਣਕ ਫ਼ਿਰੋਜ਼ਪੁਰ ਦੇ ਹੜ੍ਹ ਪੀੜਤ ਇਲਾਕਿਆਂ ਵਿਚ ਤਕਸੀਮ ਕੀਤੀ ਜਾਵੇਗੀ ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਹੜ੍ਹ ਪੀੜਤਾਂ ਲਈ ਸਿਰਫ਼ ਕਾਗ਼ਜ਼ਾਂ ਵਿਚ ਐਲਾਨ ਕਰਨ ਤੋਂ ਸਿਵਾਏ ਜ਼ਮੀਨੀ ਪੱਧਰ 'ਤੇ ਕੁੱਝ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿਤਾਂ ਲਈ ਸਦਾ ਮੋਹਰੀ ਹੋ ਕੇ ਲੜਾਈ ਲੜਦਾ ਹੈ, ਜਿਸ ਦੀ ਬਦੌਲਤ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਵੱਡੀ ਬਹੁਮਤ ਨਾਲ ਆਪਣੀ ਸਰਕਾਰ ਦਾ ਗਠਨ ਕਰੇਗਾ ¢ ਇਸ ਮÏਕੇ ਸੁਖਦਰਸ਼ਨ ਸਿੰਘ ਪੁਹੀੜ, ਕਰਮਜੀਤ ਸਿੰਘ ਮਲਕਪੁਰ, ਰਘਵੀਰ ਸਿੰਘ ਥਰੀਕੇ, ਹਰਸਿਮਰਨ ਸਿੰਘ ਬਸੰਤ ਸਿਟੀ, ਇਕਬਾਲ ਸਿੰਘ, ਹਰਦੀਪ ਸਿੰਘ ਮਨਸੂਰਾਂ, ਹਰਬੰਸ ਸਿੰਘ ਗੋਪਾਲਪੁਰ, (ਸਾਰੇ ਸਰਕਲ ਪ੍ਰਧਾਨ), ਸਾਬਕਾ ਸਰਪੰਚ ਸ਼ੁੱਭਇੰਦਰ ਸਿੰਘ ਡੈਵੀ ਜਸਪਾਲ ਬਾਂਗਰ, ਪਰਮਿੰਦਰ ਸਿੰਘ ਰੰਗੀਆਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਹਰਬੰਸ ਸਿੰਘ ਜਸਪਾਲ ਬਾਂਗਰ, ਮਨਜੀਤ ਸਿੰਘ ਲਵਲੀ ਬਲਾਕ ਸੰਮਤੀ ਮੈਂਬਰ, ਪਰਮਜੀਤ ਸਿੰਘ ਨੱਤ, ਸਤਨਾਮ ਸਿੰਘ ਸੱਤਾ, ਹਰਨੇਕ ਸਿੰਘ, ਜਸਵੰਤ ਸਿੰਘ ਹਰਨਾਮਪੁਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ, ਵਿਕਰਮਜੀਤ ਸਿੰਘ ਵਿੱਕੀ ਸੋਹਲ, ਗਿੰਨੀ ਸਿੰਘ ਸਰਪੰਚ ਕਿਲ੍ਹਾ ਰਾਏਪੁਰ, ਗੋਗੀ ਕਿਲ੍ਹਾ ਰਾਏਪੁਰ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ, ਬਹਾਦਰ ਸਿੰਘ ਸਰਪੰਚ, ਤਜਿੰਦਰ ਸਿੰਘ ਗੁਗਲੀ, ਰਸਪਾਲ ਸਿੰਘ ਹਰਨਾਮਪੁਰਾ, ਅਮਨਦੀਪ ਸਿੰਘ ਭੰਗੂ ਇਆਲੀ, ਦਿਲਦਾਰ ਸਿੰਘ ਸੋਨੀ ਬੈਂਸ, ਦਮਨਪ੍ਰੀਤ ਸਿੰਘ ਇਆਲੀ, ਅਵਤਾਰ ਸਿੰਘ ਬੈਂਸ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਬਿੰਦਰਾ ਵਲੋਂ ਕੇਂਦਰੀ ਮੰਤਰੀ ਸ਼ੇਖਾਵਤ ਨਾਲ ਮੁਲਾਕਾਤ ਮੁਲਾਕਾਤ ਦੌਰਾਨ ਬਿੰਦਰਾ ਨੇ ਪੰਜਾਬ ਦੇ ਅਹਿਮ ਮੁੱਦਿਆਂ 'ਤੇ ਕੀ... ਅਗਲੀ ਖ਼ਬਰ ਇੰਦਰਜੀਤ ਕੌਰ ਮੱਕੜ ਨਮਿਤ ਅੰਤਿਮ ਅਰਦਾਸ ਭਲਕੇ ਮੱਕੜ ਭਰਾਵਾਂ ਨਾਲ ਸਮਾਜ ਦੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।