ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਧਰਮਪੁਰਾ ਵਿਚ ਇਕ ਨÏਜਵਾਨ ਦੀ ਸ਼ੱਕੀ ਹਾਲਾਤ ਵਿਚ ਮÏਤ ਹੋ ਗਈ¢ ਮਿ੍ਤਕ ਦੀ ਸ਼ਨਾਖ਼ਤ ਚਿੰਟੂ ਵਜੋਂ ਕੀਤੀ ਗਈ ਹੈ | ਉਸ ਦੀ ਮੀਟ ਦੀ ਦੁਕਾਨ ਸੀ | ਉਹ ਸਵੇਰੇ ਨਹਾਉਣ ਲਈ ਬਾਥਰੂਮ ਵਿਚ ਗਿਆ, ਪਰ ਉਥੇ ਹੀ ਡਿਗ ਪਿਆ | ਕੁੱਝ ਦੇਰ ਬਾਅਦ ਜਦੋਂ ਉਹ ਬਾਹਰ ਨਹੀਂ ਆਇਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਬਾਥਰੂਮ ਵਿਚ ਜਾ ਕੇ ਦੇਖਿਆ ਤਾਂ ਉਹ ਜ਼ਮੀਨ 'ਤੇ ਡਿੱਗਿਆ ਹੋਇਆ ਸੀ | ਗੰਭੀਰ ਹਾਲਤ ਵਿਚ ਉਸ ਨੰੂ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੰੂ ਮਿ੍ਤਕ ਕਰਾਰ ਦੇ ਦਿੱਤਾ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਵੀ ਮÏਕੇ 'ਤੇ ਪਹੁੰਚੇ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਹਾਲ ਦੀ ਘੜੀ ਲਾਸ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਰਿਪੋਰਟ ਆਉਣ ਉਪਰੰਤ ਮੌਤ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਸਕੇਗਾ¢