17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਰਿਹਾਇਸ਼ੀ ਇਲਾਕੇ ਵਿਚ ਜਨਰੇਟਰ ਦੀ ਵਰਤੋਂ ਕਰਨ ਦੇ ਮਾਮਲੇ 'ਚ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 19-02-2026
ਲੁਧਿਆਣਾ, 18 ਫਰਵਰੀ (ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਰਿਹਾਇਸ਼ੀ ਇਲਾਕੇ ਵਿਚ ਜਨਰੇਟਰ ਦੀ ਵਰਤੋਂ ਕਰਕੇ ਕਥਿਤ ਤੌਰ 'ਤੇ ਪ੍ਰਦੂਸ਼ਣ ਫੈਲਾਉਣ ਦੇ ਮਾਮਲੇ ਵਿਚ ਨਿਊ ਹਾਈ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਾਵਰ ਕਾਮ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾਂ ਨੇ ਦੱਸਿਆ ਕਿ ਕਥਿਤ ਦੋਸ਼ੀ ਵੱਲੋਂ ਅਣ ਅਧਿਕਾਰਤ ਤੌਰ 'ਤੇ ਰਿਹਾਇਸ਼ੀ ਇਲਾਕੇ ਵਿਚ ਬਿਜਲੀ ਦਾ ਜਨਰੇਟਰ ਲਗਾਇਆ ਗਿਆ ਹੈ ਜੋ ਕਿ ਆਮ ਜਨਤਾ ਦੀ ਬਹੁਤ ਵੱਡਾ ਖ਼ਤਰਾ ਹੈ | ਸ਼ਿਕਾਇਤ ਮਿਲਣ 'ਤੇ ਪੁਲਿਸ ਵੱਲੋਂ ਫ਼ੌਰਨ ਕਾਰਵਾਈ ਕਰਦਿਆਂ ਇਹ ਮਾਮਲਾ ਦਰਜ ਕਰ ਲਿਆ ਗਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ |

ਪਿਛਲੀ ਖ਼ਬਰ ਡੀ. ਸੀ. ਨੇ ਸਕੂਲਾਂ ਦਾ ਆਡਿਟ ਕਰਨ ਲਈ ਇਕ ਉੱਚ-ਪੱਧਰੀ ਨਿਰੀਖਣ ਕਮੇਟੀ ਬਣਾਈ <br/> ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਨÏਜਵਾਨ ਦੀ ਮÏਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।