17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ <br/>

ਸਮਾਗਮ ਦੌਰਾਨ ਰਾਗੀ ਸਿੰਘਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ-ਸੇਵਕ ਸਿੰਘ <br/> 19-02-2026
ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਰਾਤ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਮਨਾਉਦਿਆਂ ਹੋਇਆਂ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਕੀਰਤ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ | ਇਸ ਦੌਰਾਨ ਸੁਸਾਇਟੀ ਦੇ ਪ੍ਰਮੁੱਖ ਮੈਂਬਰਾਂ ਨੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ 'ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਭੁਪਿੰਦਰ ਸਿੰਘ ਅਰੋੜਾ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਐਨ. ਪੀ ਸਿੰਘ ਕਥੂਰੀਆਂ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ ,ਅਵਤਾਰ ਸਿੰਘ ਮਿੱਢਾ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤੌਰ 'ਤੇ ਹਾਜਰ ਸਨ |

ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਰਗ ਦਾ ਉਦਘਾਟਨ ਵਿਧਾਇਕ ਸਿੱਧੂ ਨੇ ਕੀਤਾ <br/> ਅਗਲੀ ਖ਼ਬਰ ਬਿੰਦਰਾ ਨੂੰ 'ਆਨਰੇਰੀ ਡਾਕਟਰੇਟ ਡਿਗਰੀ' ਨਾਲ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।