17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ੇਸ਼ ਜਪ ਤਪ ਚੁਪਹਿਰਾ ਸਮਾਗਮ <br/>

ਸਮਾਗਮ ਦੌਰਾਨ ਰਾਗੀ ਸਿੰਘਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਨ ਸਮੇਂ ਜਨਰਲ ਸਕੱਤਰ ਸੁਖਵਿੰਦਰ ਪਾਲ ਸਿੰਘ ਲਾਲੀ ਸਰਨਾ | ਤਸਵੀਰ-ਸੇਵਕ ਸਿੰਘ <br/> 19-02-2026
ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ੇਸ਼ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਰਿੰਦਰ ਪਾਲ ਸਿੰਘ ਬਿੰਦਰਾ ਅਤੇ ਜਨਰਲ ਸਕੱਤਰ ਸੁਖਵਿੰਦਰ ਪਾਲ ਸਿੰਘ ਲਾਲੀ ਸਰਨਾ ਨੇ ਦੱਸਿਆ ਕਿ ਜਪ ਤਪ ਚੁਪਹਿਰਾ ਸਮਾਗਮ ਦੌਰਾਨ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਕੀਤੇ ਗਏ | ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਤਖਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਤੋਂ ਤਨਵੀਰ ਸਿੰਘ, ਭਾਈ ਬਲਵਿੰਦਰ ਸਿੰਘ ਅਤੇ ਮਾਤਾ ਵਿਪਨਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀਆਂ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਅਮਰਜੀਤ ਸਿੰਘ ਟਿੱਕਾ, ਕੰਵਲਜੀਤ ਸਿੰਘ ਸਰਨਾ, ਜਸਵਿੰਦਰ ਸਿੰਘ ਸੇਠੀ, ਹਰਵਿੰਦਰ ਸਿੰਘ ਚਾਵਲਾ ਅਤੇ ਜਸਨੀਤ ਸਿੰਘ ਸਰਨਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਚੌਕੀਦਾਰ ਨੂੰ ਬੰਦੀ ਬਣਾ ਕੇ ਲੁਟੇਰੇ ਲੱਖਾਂ ਰੁਪਏ ਮੁੱਲ ਦਾ ਸਰੀਆ ਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਗੁਰਤਾਗੱਦੀ ਦਿਵਸ ਨੂੰ ਸਮਰਪਿਤ 'ਜਵੱਦੀ ਟਕਸਾਲ' ਵਿਖੇ ਤਿੰਨ ਰੋਜ਼ਾ ਪੰਜਾਬੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।