17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕਿਲ੍ਹਾ ਰਾਏਪੁਰ ਪੇਂਡੂ ਉਲੰਪਿਕ ਦਾ ਦੂਸਰਾ ਦਿਨ ਸਾਲ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਪੁਨਰ ਸੁਰਜੀਤੀ ਇਤਿਹਾਸਕ ਮੀਲ ਪੱਥਰ-ਸਪੀਕਰ ਕੁਲਤਾਰ ਸਿੰਘ ਸੰਧਵਾਂ <br/>

ਅਜੀਤ ਡੈਸਕ 19-02-2026
ਡੇਹਲੋਂ, 18 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਕਿਲ੍ਹਾ ਰਾਏਪੁਰ ਪੇਂਡੂ ਉਲੰਪਿਕ ਦੇ ਦੂਸਰੇ ਦਿਨ ਬੈਲ ਗੱਡੀਆਂ ਦੀਆਂ ਦੌੜਾਂ, ਵਿਅਕਤੀਗਤ ਕਰਤਬ, ਹਾਕੀ, ਐਥਲੈਟਿਕਸ, ਕਬੱਡੀ ਸਮੇਤ ਵੱਖ-ਵੱਖ ਮੁਕਾਬਲੇ ਬਣੇ ਖਿੱਚ ਦਾ ਕੇਂਦਰ ਬਣੇ | ਜਦਕਿ ਅੱਜ ਖੇਡਾਂ ਦੌਰਾਨ ਉਤਸ਼ਾਹ ਦਾ ਇਕ ਬੇਮਿਸਾਲ ਉਛਾਲ ਦੇਖਣ ਮਿਲਿਆ, ਜਦੋਂ ਵੱਡੀ ਗਿਣਤੀ ਵਿਚ ਖੇਡਾਂ ਦੇ ਸ਼ੌਕੀਨ ਪੰਜਾਬ ਦੇ ਅਮੀਰ ਪੇਂਡੂ ਖੇਡ ਵਿਰਾਸਤ ਦਾ ਜਸ਼ਨ ਮਨਾਉਣ ਲਈ ਕਿਲ੍ਹਾ ਰਾਏਪੁਰ ਖੇਡ ਸਟੇਡੀਅਮ ਵਿਖੇ ਇਕੱਠੇ ਹੋਏ | ਦੂਜੇ ਦਿਨ ਦੀਆਂ ਖੇਡਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਕਿਉਂਕਿ ਇਤਿਹਾਸਕ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ | ਸਟੇਡੀਅਮ ਵਿਚ ਬੈਠੇ ਦਰਸ਼ਕਾਂ ਨੇ ਜ਼ੋਰਦਾਰ ਜੈਕਾਰਿਆਂ ਦੀ ਗੂੰਜ ਨਾਲ ਰਵਾਇਤੀ ਬੈਲ ਗੱਡੀਆਂ ਦੀਆਂ ਦੌੜਾਂ ਦਾ ਸਵਾਗਤ ਕੀਤਾ | ਸਗੋਂ ਰਵਾਇਤੀ ਖੇਡਾਂ ਅਤੇ ਅਥਲੈਟਿਕ ਮੁਕਾਬਲਿਆਂ ਦੀ ਇਕ ਜੀਵੰਤ ਲੜੀ ਦਾ ਵੀ ਸਮਰਥਨ ਕੀਤਾ | ਜਿਸ ਵਿਚ ਹਾਕੀ ਮੈਚ, ਕਬੱਡੀ ਮੁਕਾਬਲੇ, ਸ਼ਾਟ ਪੁੱਟ ਥਰੋਅ, 100 ਮੀਟਰ ਸਪਿ੍ੰਟ, ਟੱਗ ਆਫ਼ ਵਾਰ ਮੁਕਾਬਲੇ, ਲੰਬੀ ਛਾਲ ਦੇ ਮੁਕਾਬਲੇ, ਬਾਜ਼ੀਗਰ ਸ਼ੋਅ ਅਤੇ ਕਈ ਹੋਰ ਪੇਂਡੂ ਐਥਲੈਟਿਕ ਖੇਡਾਂ ਸ਼ਾਮਲ ਸਨ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਦੀ ਪੁਨਰ ਸੁਰਜੀਤੀ ਇੱਕ ਇਤਿਹਾਸਕ ਮੀਲ ਪੱਥਰ ਵਜੋਂ ਸਾਬਤ ਹੋਈ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਰਵਾਇਤੀ ਖੇਡ ਦੀ ਵਾਪਸੀ ਨਾ ਸਿਰਫ਼ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਸੁਰੱਖਿਅਤ ਰੱਖਦੀ ਹੈ | ਬਲਕਿ ਨੌਜਵਾਨ ਪੀੜ੍ਹੀ ਵਿਚ ਰਵਾਇਤੀ ਪੇਂਡੂ ਖੇਡਾਂ ਲਈ ਨਵਾਂ ਉਤਸ਼ਾਹ ਵੀ ਜਗਾਉਂਦੀ ਹੈ | ਇਸ ਤੋਂ ਪਹਿਲਾਂ ਦਿਨ ਵਿਚ ਪੰਜਾਬ ਸਰਕਾਰ ਦੇ ਸਟੇਟ ਮੀਡੀਆ ਹੈੱਡ ਬਲਤੇਜ ਪੰਨੂ ਨੇ ਪ੍ਰਬੰਧਕਾਂ ਅਤੇ ਦਰਸ਼ਕਾਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਦੀ ਸ਼ਲਾਘਾ ਕੀਤੀ, ਜਿਸ ਨਾਲ ਇਨ੍ਹਾਂ ਖੇਡਾਂ ਨੂੰ ਇੱਕ ਸ਼ਾਨਦਾਰ ਸਫਲਤਾ ਵਿਚ ਬਦਲਿਆ ਗਿਆ | ਇਸ ਸਮੇਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਐੱਸ. ਡੀ. ਐੱਮ. ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ, ਐੱਸ. ਡੀ. ਐੱਮ. ਉਪਿੰਦਰਜੀਤ ਕੌਰ ਬਰਾੜ, ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਵਰਮਾ, ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਅਤੇ ਹੋਰ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਦਰਸ਼ਕ ਸ਼ਾਮਿਲ ਸਨ |
ਕੈਬਨਿਟ ਮੰਤਰੀ ਖੁੱਡੀਆਂ ਤੇ ਵਿਧਾਇਕ ਸੰਗੋਵਾਲ ਵਲੋਂ ਪੇਂਡੂ ਉਲੰਪਿਕਸ ਦਾ ਉਦਘਾਟਨ
ਕਿਲ੍ਹਾ ਰਾਏਪੁਰ ਪੇਂਡੂ ਉਲੰਪਿਕ 2026 ਧੂਮਧਾਮ ਨਾਲ ਸ਼ੁਰੂ ਹੋਇਆ, ਜੋ ਕਿ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਪ੍ਰਸਿੱਧ ਬੈਲ ਗੱਡੀਆਂ ਦੌੜਾਂ ਦੇ ਪੁਨਰ ਸੁਰਜੀਤੀ ਨੂੰ ਦਰਸਾਉਂਦਾ ਹੈ | ਇਨ੍ਹਾਂ ਖੇਡਾਂ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਕਿਲ੍ਹਾ ਰਾਏਪੁਰ ਦੇ ਖੇਡ ਸਟੇਡੀਅਮ ਵਿਚ ਕੀਤਾ | ਇਸ ਸਮੇਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਾ. ਕੇ. ਐਨ. ਐੱਸ. ਕੰਗ ਦੇ ਨਾਲ ਕੈਬਨਿਟ ਮੰਤਰੀ ਖੁੱਡੀਆਂ ਨੇ ਬੈਲ ਗੱਡੀਆਂ ਦੀਆਂ ਦੌੜਾਂ ਦੀ ਸਭਿਆਚਾਰਕ ਮਹੱਤਤਾ ਉਜਾਗਰ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸਕ ਅਤੇ ਰਵਾਇਤੀ ਪੇਂਡੂ ਜੜ੍ਹਾਂ ਨਾਲ ਮਜ਼ਬੂਤ ਸਬੰਧ ਰੱਖਦੀਆਂ ਹਨ |

ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਪੰਜ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਲੁਧਿਆਣਾ ਪ੍ਰਦਰਸ਼ਨੀ ਕੇਂਦਰ 'ਚ ਮੈਕ ਆਟੋ ਐਕਸਪੋ ਦਾ 15ਵਾਂ ਐਡੀਸ਼ਨ 20 ਤੋਂ ਹੋਵੇਗਾ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।