01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਵੱਖ-ਵੱਖ ਥਾਵਾਂ 'ਤੇ ਨਸ਼ੇ ਕਰਦੇ ਨੌਜਵਾਨ ਕਾਬੂ <br/>

ਅਜੀਤ ਡੈਸਕ 21-02-2026
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨਸ਼ੇ ਕਰਦੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਨੀਰਜ ਕੁਮਾਰ ਸਾਜਨ ਪੁੱਤਰ ਰਕੇਸ਼ ਕੁਮਾਰ ਵਾਸੀ ਬਾਬਾ ਥਾਨ ਸਿੰਘ ਚੌਕ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਨਸ਼ੀਲਾ ਪਦਾਰਥ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਸ਼ਮਸ਼ਾਨ ਘਾਟ ਕਸ਼ਮੀਰ ਨਗਰ ਨੇੜੇ ਬੈਠ ਕੇ ਨਸ਼ਾ ਕਰ ਰਿਹਾ ਸੀ | ਦੂਜੇ ਮਾਮਲੇ ਵਿਚ ਪੁਲਿਸ ਵਲੋਂ ਦਵਿੰਦਰ ਸ਼ਰਮਾ ਵਾਸੀ ਘੁਮਾਰ ਮੰਡੀ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ | ਪੁਲਿਸ ਨੇ ਉਸ ਨੂੰ ਲਲਤੋਂ ਕਲਾਂ ਨੇੜਿਉਂ ਕਾਬੂ ਕੀਤਾ ਹੈ | ਤੀਜੇ ਮਾਮਲੇ ਵਿਚ ਪੁਲਿਸ ਨੇ ਰੂਪ ਸਿੰਘ ਪੁੱਤਰ ਪਰਵਿੰਦਰ ਸਿੰਘ ਵਾਸੀ ਸ਼ਿਮਲਾਪੁਰੀ ਨੂੰ ਵੀ ਪ੍ਰੀਤ ਨਗਰ ਤੋਂ ਨਸ਼ਾ ਕਰਦੇ ਕਾਬੂ ਕੀਤਾ ਹੈ | ਪੁਲਿਸ ਨੇ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਦੋਹਰੇ ਕਤਲ ਦੇ ਤਿੰਨ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ <br/> ਅਗਲੀ ਖ਼ਬਰ 3 ਮਹੀਨਿਆਂ 'ਚ ਹਰ ਪੰਜਾਬੀ ਨੂੰ ਸਿਹਤ ਕਾਰਡ ਜਾਰੀ ਕਰਨ ਦਾ ਟੀਚਾ- ਸਿਹਤ ਮੰਤਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।