01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਭਾਜਪਾ ਆਗੂ ਵਾਲ-ਵਾਲ ਬਚੇ

ਅਜੀਤ ਡੈਸਕ 21-02-2026
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕੀਤਾ ਕੇਸ ਦਰਜ ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਜਮਾਲਪੁਰ ਇਲਾਕੇ ਵਿਚ ਬੀਤੀ ਰਾਤ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਭਾਜਪਾ ਆਗੂ ਅਤੇ ਕੌਂਸਲਰ ਪਤੀ ਜਤਿੰਦਰ ਗੋਰਿਅਨ ਵਾਲ ਵਾਲ ਬਚ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਜਤਿੰਦਰ ਕਾਰ ਵਿਚ ਜਮਾਲਪੁਰ ਨੇੜੇ ਜਾ ਰਹੇ ਸਨ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਜਤਿੰਦਰ ਨੇ ਦੱਸਿਆ ਕਿ ਦੋ ਕਾਰਾਂ ਵਿਚ ਸਵਾਰ ਅੱਠ ਦੇ ਕਰੀਬ ਨੌਜਵਾਨਾਂ ਨੇ ਉਸ ਉਸਦੀ ਕਾਰ ਨੂੰ ਰੋਕ ਲਿਆ ਅਤੇ ਉਸ ਨੂੰ ਧਮਕੀਆਂ ਦੇਣ ਲੱਗ ਪਏ | ਉਨ੍ਹਾਂ ਦੱਸਿਆ ਕਿ ਇਹਨਾਂ ਹਮਲਾਵਰਾਂ ਵੱਲੋਂ ਉਸ ਨੂੰ ਕਾਰ ਵਿਚ ਹੀ ਬੰਦੀ ਬਣਾ ਲਿਆ ਅਤੇ ਬਾਅਦ ਵਿਚ ਉਸਦੀ ਖਿੱਚ ਧੂਹ ਕਰਨੀ ਸ਼ੁਰੂ ਕਰ ਦਿੱਤੀ | ਸੜਕ 'ਤੇ ਜਾ ਰਹੇ ਇੱਕ ਆਗੂ ਦੇ ਅੰਗ ਰੱਖਿਅਕ ਨੇ ਜਦੋਂ ਅਜਿਹਾ ਦੇਖਿਆ ਤਾਂ ਉਹ ਜਤਿੰਦਰ ਦੇ ਨੇੜੇ ਆਏ, ਜਿਸ ਤੇ ਇਹ ਹਮਲਾਵਰ ਉੱਥੋਂ ਫਰਾਰ ਹੋ ਗਏ | ਜਤਿੰਦਰ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਉਸ ਦੱਸਿਆ ਕਿ ਸੂਚਨਾ ਮਿਲਣ ਤੋਂ ਕਾਫੀ ਸਮਾਂ ਬਾਅਦ ਪੁਲਿਸ ਉਥੇ ਆਈ ਅਤੇ ਇਸ ਘਟਨਾ ਨੂੰ ਲੈ ਕੇ ਉਹਨਾਂ ਵੱਲੋਂ ਦੇਰ ਰਾਤ ਤੱਕ ਪ੍ਰਦਰਸ਼ਨ ਵੀ ਕੀਤਾ ਗਿਆ | ਪੁਲਿਸ ਅਧਿਕਾਰੀ ਹੱਦਬੰਦੀ ਵਿਚ ਹੀ ਉਲਝੇ ਰਹੇ ਪਰ ਦੇਰ ਰਾਤ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਜਾਂਚ ਅਧਿਕਾਰੀ ਐਸ.ਐਚ.ਓ ਕੁਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਜਾਂਚ ਦੌਰਾਨ ਜਿਹੜੇ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ, ਪਰ ਇਸ ਮਾਮਲੇ ਵਿਚ ਕੋਈ ਵੀ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਜਤਿੰਦਰ ਗੋਰਿਅਨ ਭਾਜਪਾ ਕੌਂਸਲਰ ਰੂਬੀ ਦੇ ਪਤੀ ਹਨ |

ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵਿਮਨ ਵਿਖੇ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਵੈਬੀਨਾਰ ਦਾ ਆਯੋਜਨ <br/> ਅਗਲੀ ਖ਼ਬਰ ਭਿਆਨਕ ਸੜਕ ਹਾਦਸੇ ਵਿਚ ਵਿਦਿਆਰਥੀ ਸਮੇਤ 2 ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।