30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬਹੁ-ਚਰਚਿਤ ਰਿੰਕਲ ਖੇੜਾ ਦੇ ਕਤਲ ਦੇ ਮਾਮਲੇ 'ਚ ਭਰਾ ਨੂੰ ਧਮਕੀਆਂ ਦੇਣ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 21-02-2026
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ 8 ਸਾਲ ਪਹਿਲਾਂ ਇਸਲਾਮਗੰਜ ਵਿਚ ਰਿੰਕਲ ਖੇੜਾ ਨੂੰ ਕਤਲ ਕਰਨ ਦੇ ਮਾਮਲੇ ਵਿਚ ਮੁੱਖ ਗਵਾਹ ਉਸ ਦੇ ਭਰਾ ਨੂੰ ਧਮਕੀਆਂ ਦੇਣ ਦੇ ਦੋਸ਼ ਤਹਿਤ ਪੁਲਿਸ ਨੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਰਿੰਕਲ ਖੇੜਾ ਦੇ ਭਰਾ ਮਨੀ ਖੇੜਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸਲਾਮਗੰਜ ਦੇ ਰਹਿਣ ਵਾਲੇ ਰਮਨਜੋਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਭਰਾ ਦੇ ਕਤਲ ਦੇ ਮਾਮਲੇ ਵਿਚ ਮੁੱਖ ਗਵਾਹ ਹੈ | ਉਕਤ ਕਥਿਤ ਦੋਸ਼ੀ ਰਮਨਜੋਤ ਵੀ ਇਸ ਮਾਮਲੇ ਵਿਚ ਗਵਾਹ ਸੀ | ਉਸ ਨੇ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਹੁਣ ਉਸ ਨੂੰ ਗਵਾਹੀ ਨਾ ਦੇਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਇਸ ਸਬੰਧੀ ਮਨੀ ਖੇੜਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਨੌਜਵਾਨ ਕਾਬੂ <br/> ਅਗਲੀ ਖ਼ਬਰ ਢੰਡਾਰੀ ਖੁਰਦ 'ਚ ਜੰਗੀ ਪੱਧਰ 'ਤੇ ਚੱਲ ਰਹੇ ਵਿਕਾਸ ਦੇ ਕੰਮ-ਕੌਂਸਲਰ ਸੁਖਜਿੰਦਰ ਕੌਰ/ਬੋਪਾਰਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।