ਭਾਕਿਉ ਏਕਤਾ ਸਿੱਧੂਪੁਰ ਨੇ ਪੰਜਾਬ ਦਾ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕੀਤਾ 12 ਤੋਂ 3 ਟੋਲ ਮੁਕਤ
ਲਾਡੋਵਾਲ, 27 ਫਰਵਰੀ (ਬਲਬੀਰ ਸਿੰਘ ਰਾਣਾ)-ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸਤਿੰਦਰ ਸਿੰਘ ਬੱਗਾ,ਪੱਖੋਵਾਲ ਦੇ ਬਲਾਕ ਪ੍ਰਧਾਨ ਗੁਰਿੰਦਰ ਸਿੰਘ ਪੰਧੇਰ, ਕਰਮਜੀਤ ਸਿੰਘ, ਬੂਟਾ ਸਿੰਘ, ਜਤਿੰਦਰ ਸਿੰਘ ਜੋਤੀ, ਸੁਖਦੇਵ ਸਿੰਘ, ਜਗਜੀਤ ਸਿੰਘ, ਅਜਮੇਰ ਸਿੰਘ, ਸੁਖਵਿੰਦਰ ਸਿੰਘ ਅਤੇ ਸਾਥੀਆਂ ਵਲੋਂ ਦੁਪਹਿਰ 12 ਤੋਂ 3 ਵਜੇ ਤੱਕ ਵਾਹਨਾਂ ਨੂੰ ਟੋਲ ਮੁਕਤ ਕੀਤਾ | ਇਸ ਸਬੰਧੀ ਉਕਤ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਗੁਰਜੀਤ ਸਿੰਘ ਜੀ ਖਾਲਸਾ, ਜਿਨ੍ਹਾਂ ਨੂੰ ਸਾਢੇ 16 ਮਹੀਨਿਆਂ ਟਾਵਰ 'ਤੇ ਬੈਠਿਆਂ ਹੋ ਚੁੱਕੇ ਹਨ, ਪਰ ਸਰਕਾਰ ਨੇ ਚਾਰ ਸਾਲ ਪਹਿਲਾਂ ਵੋਟਾਂ ਵੇਲੇ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਾਰੇ ਧਰਮਾਂ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ, ਖੇਤੀਬਾੜੀ ਦੇ ਹੱਕ 'ਚ ਕਾਨੂੰਨ ਤੇ ਐਮ.ਐਸ.ਪੀ. ਦੇ ਸਬੰਧੀ ਕਾਨੂੰਨ ਬਣਾਵਾਂਗੇ, ਲੇਕਿਨ ਸਰਕਾਰ ਨੇ ਕਾਨੂੰਨ ਨਾ ਬਣਾ ਕੇ ਵਾਅਦਾ ਖ਼ਿਲਾਫ਼ੀ ਕੀਤੀ ਹੈ, ਜਿਸ ਕਰਕੇ ਧਰਮ ਯੁੱਧ ਮੋਰਚਾ ਸਮਾਣਾ ਦੀ ਹਮਾਇਤ ਵਿਚ ਭਾਕਿਉ ਏਕਤਾ ਸਿੱਧੂਪੁਰ ਹਮਾਇਤ ਵਿਚ ਆਈ ਹੈ | ਉਕਤ ਆਗੂਆਂ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨ ਨਾ ਬਣਾਉਣ ਅਤੇ ਬਣਦੀਆਂ ਸਜ਼ਾਵਾਂ ਨਾ ਦੇਣ ਕਰਕੇ ਅੱਜ ਅਸੀਂ ਲਾਡੋਵਾਲ ਟੋਲ ਪਲਾਜ਼ਾ ਰੋਸ ਵਜੋਂ ਟੋਲ ਮੁਕਤ ਕਰਕੇ ਰੋਸ ਪ੍ਰਗਟ ਕੀਤਾ ਹੈ | ਉਕਤ ਆਗੂਆਂ ਨੇ ਇਹ ਵੀ ਕਿਹਾ ਕਿ ਟਾਵਰ 'ਤੇ ਬੈਠੇ ਸਿੰਘ ਦੇ ਵਾਅਦੇ ਪੂਰੇ ਕਰਨ ਦੀ ਬਜਾਏ ਜਿਹੜੇ ਵੀ ਲੋਕ ਉਥੇ ਉਸ ਦਾ ਹਾਲ- ਚਾਲ ਪੁੱਛਣ ਲਈ ਇਕੱਠੇ ਹੁੰਦੇ ਹਨ, ਪ੍ਰਸ਼ਾਸਨ ਉਨ੍ਹਾਂ ਕੀ ਕੁੱਟਮਾਰ ਕਰਦਾ ਹੈ, ਡੰਡੇ ਵਰਾਉਂਦਾ ਹੈ ਅਤੇ ਲੋਕਾਂ ਨੂੰ ਇਕੱਠੇ ਹੋਣ ਤੋਂ ਰੋਕਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਬਜਾਏ ਧਰਮ ਯੁੱਧ ਮੋਰਚੇ ਵਿਚ ਸ਼ਾਮਿਲ ਹੋਣ ਲਈ ਜਾਣ ਵਾਲੇ ਲੋਕਾਂ ਨੂੰ ਹੀ ਗਿ੍ਫ਼ਤਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਕਿਸਾਨਾਂ ਕੋਲ ਸਵਾਏ ਸੰਘਰਸ਼ ਕਰਨ ਤੋਂ ਹੋਰ ਕੋਈ ਰਾਹ ਨਹੀਂ ਬਚਿਆ | ਪੰਜਾਬ ਸਰਕਾਰ ਵੀ ਬੇਅਦਬੀ ਮਾਮਲਿਆਂ ਸਬੰਧੀ ਕੋਈ ਸਖ਼ਤ ਕਾਨੂੰਨ ਨਹੀਂ ਬਣਾ ਸਕੀ, ਜਿਸ ਕਰਕੇ ਸਤਿਕਾਰਯੋਗ ਸਾਡੇ ਧਾਰਮਿਕ ਗ੍ਰੰਥਾਂ ਦੀਆਂ ਬੇਅਦਵੀਆਂ ਦੀਆਂ ਘਟਨਾਵਾਂ ਨਹੀਂ ਰੁਕ ਰਹੀਆਂ | ਉਕਤ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬੇਅਦਬੀ ਦੇ ਮਾਮਲਿਆਂ ਵਿਚ, ਖੇਤੀਬਾੜੀ ਨੂੰ ਬਚਾਉਣ ਲਈ ਅਤੇ ਐਮ.ਐਸ.ਪੀ. ਸਬੰਧੀ ਕੋਈ ਸਖ਼ਤ ਕਾਨੂੰਨ ਨਾ ਬਣਾਇਆ ਤਾਂ ਕਿਸਾਨ ਜਥੇਬੰਦੀਆਂ ਆਪਣਾ ਅੰਦੋਲਨ ਜਾਰੀ ਰੱਖਣਗੀਆਂ | ਇਸ ਮÏਕੇ ਸੈਂਕੜੇ ਵਰਕਰਾਂ ਨੇ ਇਸ ਧਰਨਾ ਪ੍ਰਦਰਸ਼ਨ ਵਿਚ ਭਾਗ ਲਿਆ |
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਅਤੇ ਕਿਸਾਨੀ ਮੰਗਾਂ ਸੰਬੰਧੀ ਕੀਤਾ ਰੋਸ ਪ੍ਰਦਰਸ਼ਨ
ਅਜੀਤ ਡੈਸਕ
28-02-2026