28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਭਾਈ ਰਣਧੀਰ ਸਿੰਘ ਨਗਰ ਵਿਚ ਦਿਨ-ਦਿਹਾੜੇ ਕਾਰੋਬਾਰੀ ਦੇ ਘਰ ਦੇ ਬਾਹਰੋਂ ਚੋਰ ਸਕੂਟਰ ਚੋਰੀ ਕਰਕੇ ਹੋਇਆ ਫ਼ਰਾਰ <br/>

ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋਇਆ ਨੌਜਵਾਨ | ਅਜੀਤ ਤਸਵੀਰ <br/> 28-02-2026
ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਦੇ ਸੀ ਬਲਾਕ ਵਿਚ ਕਾਰੋਬਾਰੀ ਦੇ ਘਰ ਦੇ ਬਾਹਰੋਂ ਇਕ ਨੌਜਵਾਨ ਦਿਨ ਦਿਹਾੜੇ ਐਕਟੀਵਾ ਸਕੂਟਰ ਚੋਰੀ ਕਰਕੇ ਫ਼ਰਾਰ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਾਪਰਟੀ ਕਾਰੋਬਾਰੀ ਨਵੀਨ ਅਵਸਥੀ ਨੇ ਦੱਸਿਆ ਕਿ ਅੱਜ ਦੁਪਹਿਰ ਬਾਅਦ ਉਸ ਦਾ ਐਕਟੀਵਾ ਸਕੂਟਰ ਘਰ ਦੇ ਬਾਹਰ ਖੜ੍ਹਾ ਸੀ ਕਿ ਇਕ ਨੌਜਵਾਨ ਉੱਥੇ ਆਇਆ ਤੇ ਸਕੂਟਰ ਚੋਰੀ ਕਰਕੇ ਲੈ ਗਿਆ | ਉਸ ਨੇ ਦੱਸਿਆ ਕਿ ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਵਿਚ ਇਕ ਨੌਜਵਾਨ ਸਕੂਟਰ ਚੋਰੀ ਕਰਦਾ ਦਿਖਾਈ ਦੇ ਰਿਹਾ ਹੈ | ਉਨ੍ਹਾਂ ਨੇ ਥਾਣਾ ਸਰਾਭਾ ਨਗਰ ਵਿਚ ਇਸ ਦੀ ਸੂਚਨਾ ਦੇ ਦਿੱਤੀ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ | ਦਿਨ ਦਿਹਾੜੇ ਹੋਈ ਇਸ ਚੋਰੀ ਕਾਰਨ ਇਲਾਕੇ ਵਿਚ ਡਰ ਦਾ ਮਾਹੌਲ ਹੈ | ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਪੁਲਿਸ ਦੀ ਗਸ਼ਤ ਨਾ ਮਾਤਰ ਹੈ, ਜਿਸ ਕਾਰਨ ਆਏ ਦਿਨ ਇੱਥੇ ਚੋਰੀ ਦੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ | ਇਲਾਕੇ ਦੇ ਲੋਕਾਂ ਨੇ ਪੁਲਿਸ ਕਮਿਸ਼ਨਰ ਨੂੰ ਇਲਾਕੇ ਵਿਚ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ |

ਪਿਛਲੀ ਖ਼ਬਰ ਪੇਸ਼ੀ ਭੁਗਤਣ ਆਏ ਬੰਦੀ ਨੂੰ ਨਸ਼ੀਲਾ ਪਦਾਰਥ ਫੜਾ ਕੇ ਨੌਜਵਾਨ ਹੋਇਆ ਫ਼ਰਾਰ <br/> ਅਗਲੀ ਖ਼ਬਰ ਅਮਰੀਕਾ ਨਾਲ ਵਪਾਰ ਸਮਝੌਤੇ ਦੇ ਨਾਂਅ 'ਤੇ ਭਾਰਤ ਦੇ ਕਿਸਾਨਾਂ ਨਾਲ ਵਿਸ਼ਵਾਸਘਾਤ ਹੋਇਆ-ਭਾਰਤੀ ਕਿਸਾਨ ਯੂਨੀਅਨ ਚੜੂਨੀ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।