28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪੇਸ਼ੀ ਭੁਗਤਣ ਆਏ ਬੰਦੀ ਨੂੰ ਨਸ਼ੀਲਾ ਪਦਾਰਥ ਫੜਾ ਕੇ ਨੌਜਵਾਨ ਹੋਇਆ ਫ਼ਰਾਰ <br/>

ਅਜੀਤ ਡੈਸਕ 28-02-2026
ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਵਿਚ ਪੇਸ਼ੀ ਭੁਗਤਣ ਆਏ ਇਕ ਬੰਦੀ ਨੂੰ ਪੁਲਿਸ ਹਿਰਾਸਤ ਵਿਚ ਇਕ ਨੌਜਵਾਨ ਨਸ਼ੀਲੇ ਪਦਾਰਥ ਫੜਾ ਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਇਸ ਸਬੰਧੀ ਬੰਦੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਨੇ ਇਹ ਕਾਰਵਾਈ ਪੁਲਿਸ ਮੁਲਾਜ਼ਮ ਵਿਪਨ ਕੁਮਾਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਕੁਲਦੀਪ ਸਿੰਘ ਵਾਸੀ ਅਜਨੋਦ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਉਸ ਨੂੰ ਅਦਾਲਤ ਵਿਚ ਲੈ ਕੇ ਆਇਆ ਸੀ | ਪੇਸ਼ੀ ਭੁਗਤਣ ਉਪਰੰਤ ਜਦੋਂ ਉਹ ਉਸ ਨੂੰ ਵਾਪਸ ਜੇਲ੍ਹ ਲਿਜਾ ਰਿਹਾ ਸੀ ਤਾਂ ਇਸ ਦੌਰਾਨ ਉੱਥੇ ਇਕ ਨੌਜਵਾਨ ਆਇਆ ਤਾਂ ਉਕਤ ਦੋਸ਼ੀ ਹੈਪੀ ਨੂੰ ਨਸ਼ੀਲੇ ਕੈਪਸੂਲ ਅਤੇ ਸਮੈਕ ਫੜਾ ਕੇ ਫ਼ਰਾਰ ਹੋ ਗਿਆ, ਜਦੋਂ ਹੈਪੀ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਇਹ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ | ਪੁਲਿਸ ਉਸ ਨੂੰ ਨਸ਼ੀਲੇ ਪਦਾਰਥ ਫੜਾਉਣ ਵਾਲੇ ਨੌਜਵਾਨ ਦਾ ਪਤਾ ਲਗਾ ਰਹੀ ਹੈ |

ਪਿਛਲੀ ਖ਼ਬਰ ਦੁਕਾਨਦਾਰਾਂ 'ਤੇ ਹਮਲਾ ਕਰਨ ਦੇ ਮਾਮਲੇ ਵਿਚ 22 ਵਿਅਕਤੀਆਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਭਾਈ ਰਣਧੀਰ ਸਿੰਘ ਨਗਰ ਵਿਚ ਦਿਨ-ਦਿਹਾੜੇ ਕਾਰੋਬਾਰੀ ਦੇ ਘਰ ਦੇ ਬਾਹਰੋਂ ਚੋਰ ਸਕੂਟਰ ਚੋਰੀ ਕਰਕੇ ਹੋਇਆ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।