28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਦੁਕਾਨਦਾਰਾਂ 'ਤੇ ਹਮਲਾ ਕਰਨ ਦੇ ਮਾਮਲੇ ਵਿਚ 22 ਵਿਅਕਤੀਆਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 28-02-2026
ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਆਉਂਦੇ ਇਲਾਕੇ ਜੀਵਨ ਨਗਰ ਵਿਚ ਦੁਕਾਨਦਾਰਾਂ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ 22 ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅੰਕੁਰ ਗੋਇਲ ਵਾਸੀ ਲੇਬਰ ਕਲੋਨੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਰਿਜਵਾਨ ਗਿਆਨੀ ਮੰਗਾ ਕਰਨ ਸਿਵਾ ਕਾਕੂ ਅਤੇ ਹੋਰਨਾਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੀ ਰਾਤ ਉਕਤ ਕਥਿਤ ਦੋਸ਼ੀਆਂ ਨੇ ਪੁਰਾਣੀ ਰੰਜਿਸ਼ ਦੇ ਚਲਦੇ ਉਸ ਤੇ ਹਮਲਾ ਕਰ ਦਿੱਤਾ ਸੀ ਅਤੇ ਉਸਦੀ ਦੁਕਾਨ ਦੀ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ, ਜਦੋਂ ਉਸ ਨੂੰ ਗਵਾਂਢੀ ਦੁਕਾਨਦਾਰ ਛੁਡਵਾਉਣ ਆਇਆ ਤਾਂ ਕਥਿਤ ਦੋਸ਼ੀਆਂ ਵਲੋਂ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ ਗਈ | ਦੋਵੇਂ ਦੁਕਾਨਾਂ ਦੀ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ ਗਈ | ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲੈ ਆਉਂਦਾ ਸੀ, ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਤੇ ਇਕੱਠੇ ਹੋਏ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਦੇਰ ਰਾਤ ਲੁਧਿਆਣਾ ਚੰਡੀਗੜ੍ਹ ਮੁੱਖ ਸੜਕ 'ਤੇ ਜੀਵਨ ਨਗਰ ਨੇੜੇ ਧਰਨਾ ਦਿੱਤਾ ਗਿਆ ਅਤੇ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੇ | ਪੁਲਿਸ ਅਧਿਕਾਰੀਆਂ ਵਲੋਂ ਢੁਕਵੀਂ ਕਾਰਵਾਈ ਦਾ ਭਰੋਸਾ ਦਿੱਤਾ ਸੀ, ਜਿਸ ਤੇ ਇਹ ਕਥਿਤ ਦੋਸ਼ੀ ਸ਼ਾਂਤ ਹੋਏ |

ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ <br/> ਅਗਲੀ ਖ਼ਬਰ ਪੇਸ਼ੀ ਭੁਗਤਣ ਆਏ ਬੰਦੀ ਨੂੰ ਨਸ਼ੀਲਾ ਪਦਾਰਥ ਫੜਾ ਕੇ ਨੌਜਵਾਨ ਹੋਇਆ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।