ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਇਹ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਪਹਿਲੇ ਮਾਮਲੇ ਵਿਚ ਪੁਲਿਸ ਨੇ ਪ੍ਰਗਟ ਸਿੰਘ ਵਾਸੀ ਬਿੰਦਰਾ ਕਲੋਨੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਦੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵੱਲੋਂ ਉਸ ਨੂੰ ਦੌਲਤ ਕਲੋਨੀ ਨੇੜਿਓਾ ਕਾਬੂ ਕੀਤਾ ਗਿਆ, ਉਸ ਖਿਲਾਫ ਕੇਸ ਦਰਜ ਕਰ ਲਿਆ ਹੈ | ਇਹ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਇੱਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਭਿਸ਼ੇਕ ਬਤਰਾ ਵਾਸੀ ਰਿਸ਼ੀ ਨਗਰ ਨੂੰ ਵੀ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਉਸ ਨੂੰ ਪੁਲਿਸ ਨੇ ਅਲਟੋਸ ਨਗਰ ਨੇੜਿਓਾ ਕਾਬੂ ਕੀਤਾ ਹੈ | ਤੀਜੇ ਮਾਮਲੇ ਵਿਚ ਪੁਲਿਸ ਨੇ ਗੁਰਜਿੰਦਰ ਸਿੰਘ ਉਰਫ ਜਿੰਦਰ ਵਾਸੀ ਪਿੰਡ ਰਜਾਪੁਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਰਜਨੀਸ਼ ਕੁਮਾਰ ਉਰਫ ਬਾਣੀਆਂ ਵਾਸੀ ਜਵਾਹਰ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਉਸ ਨੂੰ ਜਵਾਹਰ ਨਗਰ ਨੇੜਿਓਾ ਹੀ ਕਾਬੂ ਕੀਤਾ ਗਿਆ ਹੈ | ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਸਨੀ ਉਰਫ ਕਾਕਾ ਵਾਸੀ ਧਾਂਦਰਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਸਾਢੇ ਤਿੰਨ ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ | ਇੱਕ ਹੋਰ ਅਜਿਹੇ ਮਾਮਲੇ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਮੁਸਕਾਨ ਪੁੱਤਰੀ ਗੁਰਜੰਟ ਸਿੰਘ ਵਾਸੀ ਤਾਜਪੁਰ ਰੋਡ ਖਿਲਾਫ ਵੀ ਕੇਸ ਦਰਜ ਕੀਤਾ ਹੈ | ਹਾਲ ਦੀ ਘੜੀ ਮੁਸਕਾਨ ਫਰਾਰ ਦੱਸੀ ਜਾਂਦੀ ਹੈ, ਜਦਕਿ ਬਾਕੀ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ ਪੁਲਿਸ ਉੱਚ ਪੜਤਾਲ ਕਰ ਰਹੀ ਹੈ |