28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਵਰਕਰਜ਼ ਫੈਡਰੇਸ਼ਨ ਐਂਡ ਪੀ. ਐੱਸ. ਪੀ. ਸੀ. ਐੱਲ. ਐਂਡ ਪੀ. ਐੱਸ. ਟੀ. ਸੀ. ਐੱਲ. ਦੀ ਹੋਈ ਮੀਟਿੰਗ ਮੁਲਾਜ਼ਮਾਂ ਦੀ ਘਾਟ ਕਰਕੇ ਬਿਜਲੀ ਮੁਲਾਜ਼ਮਾਂ ਨੂੰ 48-48 ਘੰਟੇ ਪੈ ਰਿਹਾ ਕੰਮ ਕਰਨਾ-ਪ੍ਰਧਾਨ ਸਵਰਨ ਸਿੰਘ <br/>

ਮੀਟਿੰਗ ਦੌਰਾਨ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ 'ਚ ਪ੍ਰਦਰਸ਼ਨ ਕਰਦੇ ਹੋਏ ਗੁਰਦੀਪ ਸਿੰਘ ਵਰਕਿੰਗ ਪ੍ਰਧਾਨ, ਚਰਨਜੀਤ ਸਿੰਘ ਚੰਨੀ, ਦਲਜੀਤ ਸਿੰਘ ਗਰੇਵਾਲ ਪ੍ਰਧਾਨ ਮਾਡਲ ਟਾਊਨ, ਦਲਜੀਤ ਸਿੰਘ, ਜਸਬੀਰ ਸਿੰਘ ਫ਼ੌਜੀ ਤੇ ਹੋਰ | ਤਸਵੀਰ-ਸੇਵਕ ਸਿੰਘ <br/> 28-02-2026
ਲੁਧਿਆਣਾ, 27 ਫਰਵਰੀ (ਜਤਿੰਦਰ ਭੰਬੀ)-ਵਰਕਰਜ਼ ਫੈਡਰੇਸ਼ਨ ਐਂਡ ਪੀ. ਐੱਸ. ਪੀ. ਸੀ. ਐੱਲ. ਐਂਡ ਪੀ. ਐੱਸ. ਟੀ. ਸੀ. ਐਲ. ਦੇ ਪ੍ਰਧਾਨ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਕਿ ਬਿਜਲੀ ਬੋਰਡ ਅੰਦਰ ਮੁਲਾਜ਼ਮਾਂ ਦੀ ਘਾਟ ਹੋਣ ਕਰਕੇ ਬਿਜਲੀ ਮੁਲਾਜ਼ਮਾਂ ਨੂੰ 48-48 ਘੰਟੇ ਕੰਮ ਕਰਨਾ ਪੈ ਰਿਹਾ ਹੈ ਅਤੇ ਸਰਕਾਰ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ | ਉਨ੍ਹਾਂ ਕਿਹਾ ਕਿ ਗਰਮੀ ਦਾ ਸੀਜ਼ਨ ਸਿਰ 'ਤੇ ਖੜਾ ਹੈ, ਜਿਸ ਕਰਕੇ ਆਉਣ ਵਾਲੇ ਦਿਨਾਂ ਵਿਚ ਸਮੱਸਿਆ ਹੋਰ ਵਧ ਜਾਵੇਗੀ ਜਿਸ ਕਰਕੇ ਖਪਤਕਾਰਾਂ ਨੂੰ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਨੂੰ ਦੇਖਦੇ ਹੋਏ ਮੈਨੇਜਮੈਂਟ ਅਤੇ ਸਰਕਾਰ ਨੂੰ ਚਾਹੀਦਾ ਕਿ ਏ.ਐਲ.ਐਮ., ਐਲ.ਐਮ. ਅਤੇ ਜੇ.ਈ. ਕੈਟਾਗਰੀ ਦੀ ਭਰਤੀ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੋਂ ਮੁਲਾਜ਼ਮ ਜਥੇਬੰਦੀਆਂ ਵਲੋਂ ਬਿਜਲੀ ਕਾਮਿਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਜਦ ਕਿਧਰੇ ਵੀ ਸਮਾਂ ਮੰਗਿਆ ਜਾ ਰਿਹਾ ਹੈ ਤਾਂ ਸਮਾਂ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਕਾਰ ਚਲਾਉਣ ਦੀ ਬਜਾਏ ਮਨੋਰੰਜਨ ਕਰਨ ਲੱਗੇ ਹੋਏ ਹਨ ਅਤੇ ਬਿਜਲੀ ਮੁਲਾਜ਼ਮ ਅਤੇ ਖਪਤਕਾਰ ਕਈ ਕਿਸਮ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ,ਜਿਸ ਨੂੰ ਲੈ ਕੇ ਜਥੇਬੰਦੀ ਦੇ ਸਮੂਹ ਮੈਂਬਰਾਂ ਵਲੋਂ ਸੂਬਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਮੁਜ਼ਾਹਰਾ ਵੀ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦਾ ਝੰਡਾ ਵੀ ਲਹਿਰਾਉਣ ਤੋਂ ਇਲਾਵਾ ਮਾਡਲ ਟਾਊਨ ਡਿਵੀਜ਼ਨ ਦੀ ਕਮੇਟੀ ਬਣਾਈ ਗਈ | ਇਸ ਸਮੇਂ ਗੁਰਦੀਪ ਸਿੰਘ ਵਰਕਿੰਗ ਪ੍ਰਧਾਨ, ਚਰਨਜੀਤ ਸਿੰਘ ਚੰਨੀ, ਦਲਜੀਤ ਸਿੰਘ ਗਰੇਵਾਲ ਪ੍ਰਧਾਨ ਮਾਡਲ ਟਾਊਨ, ਦਲਜੀਤ ਸਿੰਘ, ਜਸਬੀਰ ਸਿੰਘ ਫ਼ੌਜੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਕੇਜਰੀਵਾਲ ਤੇ ਸਿਸੋਦੀਆ ਬਰੀ ਹੋਣ 'ਤੇ ਮੇਅਰ ਇੰਦਰਜੀਤ ਕੌਰ ਨੇ ਦਿੱਤੀ ਵਧਾਈ ਅਗਲੀ ਖ਼ਬਰ ਫਿਲਪਾਈਨ ਤੱਕ ਗੂੰਜੀ ਬੁੱਢਾ ਦਰਿਆ ਦੀ ਕਾਰ ਸੇਵਾ ਸੰਤ ਸੀਚੇਵਾਲ ਨੇ ਪ੍ਰਵਾਸੀਆਂ ਨੰੂ ਕੀਤਾ ਪ੍ਰੇਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।