ਲੁਧਿਆਣਾ, 27 ਫਰਵਰੀ (ਭੁਪਿੰਦਰ ਸਿੰਘ ਬੈਂਸ)-ਕਥਿਤ ਆਬਕਾਰੀ ਨੀਤੀ ਮਾਮਲੇ ਵਿਚ ਰਾਊਜ ਐਵੇਨਿਊ ਅਦਾਲਤ ਵਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੰੂ ਬਰੀ ਕਰਨ ਦੇ ਫੈਸਲੇ ਦਾ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਵਲੋਂ ਸਵਾਗਤ ਕੀਤਾ ਗਿਆ ਹੈ | ਉਨ੍ਹਾਂ ਇਸ ਨੰੂ ਸੱਚ ਦੀ ਜਿੱਤ ਕਰਾਰ ਦਿੰਦਿਆ ਪਾਰਟੀ ਆਗੂਆਂ ਅਤੇ ਵਰਕਰਾਂ ਨੰੂ ਵਧਾਈ ਦਿੱਤੀ | ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨਾਲ ਸਾਬਤ ਹੋ ਗਿਆ ਹੈ ਕਿ ਸੱਚ ਨੰੂ ਲੰਮੇ ਸਮੇਂ ਤੱਕ ਦਬਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਸੱਚ ਪਰੇਸ਼ਾਨ ਤਾਂ ਹੋ ਸਕਦਾ ਹੈ, ਪਰ ਹਾਰ ਨਹੀਂ ਸਕਦੀ ਅਤੇ ਇਹ ਫੈਸਲਾ ਸੱਚਾਈ ਦੀ ਜਿੱਤ ਦਾ ਪ੍ਰਤੀਕ ਹੈ | ਮੇਅਰ ਇੰਦਰਜੀਤ ਕੌਰ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੰੂ ਇਸ ਫੈਸਲੇ 'ਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰ ਰਹੀ ਹੈ ਅਤੇ ਜਨਤਾ ਨੰੂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ |