28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪ੍ਰਵਾਸੀ ਭਾਰਤੀ ਡਾ. ਧਾਲੀਵਾਲ ਵਲੋਂ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਹੌਬੀ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਨੂੰ ਕੀਤੀ ਗਈ ਸ਼ਿਕਾਇਤ <br/>

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਸ਼ਿਕਾਇਤ ਦਿੰਦੇ ਹੋਏ ਜਸਪ੍ਰੀਤ ਸਿੰਘ ਹੌਬੀ ਅਤੇ ਉਨ੍ਹਾਂ ਦੇ ਸਾਥੀ | ਅਜੀਤ ਤਸਵੀਰ <br/> 28-02-2026
ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਗੁਰਦੁਆਰਾ ਸਾਹਿਬ ਖਿਲਾਫ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਅਤੇ ਸਟੂਡੈਂਟਸ ਡੈਮੋਕਰੇਟਿਕ ਫੈਡਰੇਸ਼ਨ ਐਸਡੀਐਫ ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਵਲੋਂ ਇਕ ਸ਼ਿਕਾਇਤ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਦਿੱਤੀ ਗਈ ਅਤੇ ਧਾਲੀਵਾਲ ਖਿਲਾਫ ਕਾਰਵਾਈ ਦੀ ਮੰਗ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਜਸਪ੍ਰੀਤ ਸਿੰਘ ਹੌਬੀ ਨੇ ਕਿਹਾ ਕਿ ਧਾਲੀਵਾਲ ਵਲੋਂ ਕੀਤੀਆਂ ਟਿੱਪਣੀਆਂ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਉਸ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਵੀ ਵਿਅਕਤੀ ਅਜਿਹੀ ਟਿੱਪਣੀ ਕਰਨ ਦੀ ਜ਼ਰੂਰਤ ਨਾ ਕਰੇ | ਇਸ ਮੌਕੇ ਸ. ਹੌਬੀ ਨੇ ਕਿਹਾ ਕਿ ਕਿਸੇ ਵੀ ਧਰਮ ਦੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਧਰਮ ਉੱਪਰ ਕਿਸੇ ਤਰ੍ਹਾਂ ਦੀ ਕੋਈ ਟਿੱਪਣੀ ਕਰਨ ਦਾ ਅਧਿਕਾਰ ਨਹੀਂ ਹੈ ਪਰ ਡਾ. ਕੁਲਵੰਤ ਸਿੰਘ ਧਾਲੀਵਾਲ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਗੁਰਦੁਆਰਾ ਸਾਹਿਬਾਨਾਂ ਅਤੇ ਸਿੱਖ ਧਰਮ ਉੱਪਰ ਇਹੋ ਜਿਹੀਆਂ ਬੇਲੋੜੀਆਂ ਅਤੇ ਬੇਤੁਕੀਆਂ ਟਿੱਪਣੀਆਂ ਕਰਦੇ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰ ਵਲੋਂ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਹੋਇਆਂ ਇਸ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਜਾਂਚ ਦਾ ਕੰਮ ਏਡੀਸੀਪੀ ਜਾਂਚ ਅਮਨਦੀਪ ਸਿੰਘ ਬਰਾੜ ਨੂੰ ਸੌਂਪਿਆ ਗਿਆ ਹੈ | ਕਮਿਸ਼ਨਰ ਵਲੋਂ ਉਨ੍ਹਾਂ ਨੂੰ ਜਲਦ ਰਿਪੋਰਟ ਸੌਂਪਣ ਦੇ ਵੀ ਹੁਕਮ ਦਿੱਤੇ ਗਏ ਹਨ | ਇਸ ਮੌਕੇ ਸ. ਹੌਬੀ ਤੋਂ ਇਲਾਵਾ ਟੀਮ ਦੇ ਹੋਰ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਬਾਬਾ ਮੁਕੰਦ ਸਿੰਘ ਦਾ ਬਰਸੀ ਸਮਾਗਮ ਅੱਜ <br/> ਅਗਲੀ ਖ਼ਬਰ ਕੇਜਰੀਵਾਲ ਤੇ ਸਿਸੋਦੀਆ ਬਰੀ ਹੋਣ 'ਤੇ ਮੇਅਰ ਇੰਦਰਜੀਤ ਕੌਰ ਨੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।