28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਰੋਜ਼ਾਨਾ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਉਦਯੋਗਪਤੀ ਸਨਅਤਾਂ ਨੂੰ ਤਾਲਾ ਲਗਾਉਣ ਲਈ ਹੋਏ ਮਜਬੂਰ <br/>

ਪ੍ਰਧਾਨ ਹਰੀਸ਼ ਢਾਂਡਾ, ਡਾਇਰੈਕਟਰ ਰਮੇਸ਼ ਕੱਕੜ, ਫਾਈਨਾਂਸ ਡਾਇਰੈਕਟਰ ਜਤਿੰਦਰ ਕੁਮਾਰ | <br/> 28-02-2026
ਢੰਡਾਰੀ ਕਲਾਂ/ਲੁਧਿਆਣਾ, 27 ਫਰਵਰੀ (ਜਸਵੀਰ ਸਿੰਘ ਬੰਗਾ)-ਉਦਯੋਗਿਕ ਇਲਾਕੇ ਸੀ 'ਚ ਬਿਜਲੀ ਦੇ ਲੱਗ ਰਹੇ ਅਣ-ਐਲਾਨੇ ਕੱਟਾਂ ਕਾਰਨ ਉਦਯੋਗਪਤੀਆਂ ਦੇ ਨਾਲ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਬਿਜਲੀ ਕੱਟਾਂ ਦੇ ਨਾਲ-ਨਾਲ ਡੀਜ਼ਲ ਦੀ ਖਪਤ ਅਤੇ ਲੇਬਰ ਦੀ ਘਾਟ ਕਾਰਨ ਉਦਯੋਗਪਤੀਆਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ | ਕਈ-ਕਈ ਘੰਟੇ ਕੱਟ ਲੱਗਣ ਕਾਰਨ ਜਿੱਥੇ ਉਦਯੋਗਪਤੀਆਂ ਦੇ ਕੰਮ ਦਾ ਨੁਕਸਾਨ ਹੋ ਰਿਹਾ ਹੈ, ਉਥੇ ਹੀ ਉਨ੍ਹਾਂ ਨੂੰ ਰੋਜ਼ਾਨਾ ਹਜ਼ਾਰਾਂ ਰੁਪਏ ਦਾ ਡੀਜ਼ਲ ਵੀ ਫੂਕਣਾ ਪੈ ਰਿਹਾ ਹੈ, ਜਦ ਕਿ ਫੈਕਟਰੀਆਂ ਵਿਚ ਲੇਬਰ ਦੀ ਘਾਟ ਕਾਰਨ ਪਹਿਲਾਂ ਹੀ ਉਦਯੋਗਪਤੀ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਚੈਂਬਰ ਆਫ਼ ਇੰਸਟਰੀਅਲ ਦੇ ਪ੍ਰਧਾਨ ਹਰੀਸ਼ ਢਾਂਡਾ, ਡਾਇਰੈਕਟਰ ਰਮੇਸ਼ ਕੱਕੜ ਅਤੇ ਫਾਈਨਾਂਸ ਡਾਇਰੈਕਟਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਜਸਪਾਲ ਬਾਂਗਰ, ਕੰਗਣਵਾਲ, ਈਸਟਮੈਨ ਚੌਂਕ, ਢੰਡਾਰੀ ਕਲਾਂ, ਜੁਗਿਆਣਾ ਸਮੇਤ ਨਾਲ ਲੱਗਦੇ ਹੋਰਨਾਂ ਇਲਾਕਿਆਂ 'ਚ ਪਾਵਰਕਾਮ ਵਲੋਂ ਰੋਜ਼ਾਨਾ ਹੀ ਕਈ-ਕਈ ਘੰਟੇ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ, ਕਈ ਵਾਰ ਤਾਂ ਰਾਤ ਸਮੇਂ ਪਾਵਰਕਾਮ ਵਲੋਂ ਕੱਟ ਲਗਾ ਦਿੱਤਾ ਜਾਂਦਾ ਹੈ | ਬਿਜਲੀ ਦੇ ਲੱਗ ਰਹੇ ਕੱਟਾਂ ਨੂੰ ਦੇਖਦਿਆਂ ਉਦਯੋਗਪਤੀਆਂ ਵਲੋਂ ਲੇਬਰ ਰਾਤ ਨੂੰ ਬੁਲਾ ਕੇ ਕੰਮ ਕਰਵਾਇਆ ਜਾਂਦਾ ਹੈ, ਪਰ ਰਾਤ ਨੂੰ ਵੀ ਪਾਵਰਕਾਮ ਵੱਲੋਂ ਕੱਟ ਲਗਾਏ ਜਾਣ ਕਾਰਨ ਉਦਯੋਗਪੀਆਂ ਡਾਹਢੇ ਪ੍ਰੇਸ਼ਾਨ ਹਨ | ਉਦਯੋਗਾਂ ਦੇ ਨਾਲ ਨਾਲ ਆਸਪਾਸ ਇਲਾਕਿਆਂ ਵਿਚ ਵੀ ਬਿਜਲੀ ਦੇ ਕੱਟ ਲੱਗਣ ਕਾਰਨ ਲੋਕ ਪਾਵਰਕਾਮ ਨੂੰ ਕੋਸਦੇ ਨਜ਼ਰ ਆਉਂਦੇ ਹਨ | ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਦੇ ਕੱਟ ਲੱਗਣ ਕਾਰਨ ਕਈ ਵਾਰ ਪਾਣੀ ਦੀ ਬੂੰਦ ਬੂੰਦ ਨੂੰ ਵੀ ਤਰਸਣਾ ਪੈਂਦਾ ਹੈ | ਉਦਯੋਗਪਤੀਆਂ ਨੇ ਕਿਹਾ ਕਿ ਬਿਜਲੀ ਦੀ ਸਮੱਸਿਆ ਨੂੰ ਲੈ ਕੇ ਉਹ ਪਾਵਰਕਾਮ ਅਧਿਕਾਰੀਆਂ ਨੂੰ ਵੀ ਮਿਲ ਚੁੱਕੇ ਹਨ ਅਤੇ ਵਿਸ਼ੇਸ਼ ਤੌਰ 'ਤੇ ਅਪੀਲ ਕੀਤੀ ਗਈ ਹੈ ਕਿ ਜੇਕਰ ਬਿਜਲੀ ਦੀ ਮੁਰੰਮਤ ਕਰਨੀ ਹੁੰਦੀ ਹੈ ਤਾਂ ਛਨੀਵਾਰ ਦੀ ਐਤਵਾਰ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਉਦਯੋਗਪਤੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸਦਾ ਸਥਾਈ ਹੱਲ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦੇਵੇ ਤਾਂ ਜੋ ਸਨਅਤਕਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |

ਪਿਛਲੀ ਖ਼ਬਰ ਪਿ੍ੰਸੀਪਲ-ਕਮ-ਬੀ. ਐੱਨ. ਓ. ਬਿੰਦੂ ਸੂਦ ਦੀ ਸੇਵਾ ਮੁਕਤੀ ਅੱਜ <br/> ਅਗਲੀ ਖ਼ਬਰ ਸੰਤ ਬਾਬਾ ਮੁਕੰਦ ਸਿੰਘ ਦਾ ਬਰਸੀ ਸਮਾਗਮ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।